27.9 C
Amritsar
Monday, June 5, 2023

ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨ ਲਈ ਨਗਰ ਨਿਗਮ ਘਰ ਘਰ ਦੇ ਰਿਹਾ ਹੈ ਦਸਤਕ

Must read

     ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ: 11 ਜੁਲਾਈ (ਰਛਪਾਲ ਸਿੰਘ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ , ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰ੍ਹਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਸਿਵਦੁਲਾਰ ਸਿੰਘ ਢਿਲੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸ਼ਹਿਰ ਦੇ 85 ਵਾਰਡਾਂ ਵਿਚ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਮਿਸ਼ਨ ਫਤਿਹ ਲਈ ਘਰ ਘਰ ਦਸਤਕ ਦੇ ਰਹੇ ਹਨ ਅਤੇ ਲੋਕਾਂ ਨੂੰ ਕੋਵਿਡ-19 ਮਹਾਮਾਰੀ ਤੋ ਜਾਗਰੂਕ ਕਰਵਾ ਰਹੇ ਹਨ। ਸ: ਢਿਲੋ ਨੇ ਦੱਸਿਆ ਕਿ ਇਸੇ ਤਰ੍ਹਾਂ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਪਿੰਡਾਂ ਵਿਚ ਘਰ ਘਰ ਜਾ ਕੇ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹੈ।
ਉਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਹਿਰ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਜ਼ਿਲਾ੍ਹ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਕਰੋਨਾ ਬੀਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀ ਜ਼ਿਲੇ੍ਹ ਨੂੰ ਕੋਵਿਡ-19 ਮਹਾਮਾਰੀ ਤੋ ਮੁਕਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜਾ੍ਹ ਘਰ ਤੋ ਬਾਹਰ ਨਿਕਲਣ ਤੋ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਬਿਨਾਂ ਮਾਸਕ ਤੋ ਘਰ ਤੋ ਬਾਹਰ ਨਹੀ ਨਿਕਲਣਾ ਚਾਹੀਦਾ । ਉਨ੍ਹਾਂ ਕਿਹਾ ਕਿ ਮਾਸਕ ਲਗਾ ਕੇ ਹੀ ਅਸੀ 80 ਫੀਸਦੀ ਇਸ ਮਹਾਮਾਰੀ ਤੋ ਬੱਚ ਸਕਦੇ ਹਾਂ।

- Advertisement -spot_img

More articles

- Advertisement -spot_img

Latest article