ਪੰਜਾਬ ਸਰਕਾਰ ਨੇ ਬਾਰ੍ਹਵੀਂ ਦੀਆਂ ਪੈਂਡਿੰਗ ਪਈਆਂ ਪ੍ਰੀਖਿਆਵਾਂ ਨੂੰ ਕੀਤਾ ਰੱਦ

ਸਿੱਖਿਆ ਮੰਤਰੀ ਨੇ ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੇ ਸਿਰਫ 3 ਵਿਸ਼ਿਆਂ ਦੀ ਪ੍ਰੀਖਿਆ ਦਿੱਤੀ ਹੈ ਤਾਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਦੋ ਵਿਸ਼ਿਆਂ ਵਿੱਚ ਪ੍ਰਾਪਤ ਕੀਤੇ ਅੰਕਾਂ ਦੀ ਔਸਤਨ ਉਨ੍ਹਾਂ ਵਿਸ਼ਿਆਂ ਵਿੱਚ ਦਿੱਤੀ ਜਾਵੇਗੀ ਜਿਨ੍ਹਾਂ ਦੀਆਂ ਪ੍ਰੀਖਿਆਵਾਂ ਨਹੀਂ ਹੋਈਆਂ।
ਕੋਵਿਡ-19 ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਕਲਾਸਾਂ ਦੀਆਂ ਪੈਂਡਿੰਗ ਪਈਆਂ ਪ੍ਰੀਖਿਆਵਾਂ ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ, ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ, ਓਪਨ ਸਕੂਲ, ਰੀਅਪੇਅ ਅਤੇ ਗੋਲਡਨ ਚਾਂਸ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਪੈਂਡਿੰਗ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਤੀਜੇ ਦਾ ਐਲਾਨ ਕਰਨਾ ਵੀ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਆਪਣੇ ਲੋੜੀਂਦੇ ਕੋਰਸਾਂ ਦੀ ਸਮੇਂ ਸਿਰ ਚੋਣ ਕਰ ਸਕਣ।
Related
- Advertisement -
- Advertisement -