More

  ਪੰਜਾਬ ਸਰਕਾਰ ਨੇ 6635 ਈਟੀਟੀ ਅਧਿਆਪਕਾਂ ਦੀ ਨਿਯੁਕਤੀ ‘ਤੇ ਲਗਾਈ ਰੋਕ

  ਚੰਡ੍ਹੀਗੜ੍ਹ 2 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੰਜਾਬ ‘ਚ ਈ.ਟੀ.ਟੀ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ ਨੇ ਆਪਣਾ ਹਲਫਨਾਮਾ ਦਿੱਤਾ ਹੈ। ਭਰਤੀ ਲਈ ਯੋਗਤਾ ਮਾਪਦੰਡ ਬਦਲਣ ਦੀ ਨੋਟੀਫਿਕੇਸ਼ਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ ਅਤੇ ਅਧਿਆਪਕਾਂ ਦੀ ਨਿਯੁਕਤੀ ‘ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਈਟੀਟੀ ਅਧਿਆਪਕਾਂ ਦੀ ਭਰਤੀ ਲਈ ਗ੍ਰੈਜੂਏਸ਼ਨ ਦੇ ਨਾਲ ਬੀ.ਐੱਡ ਕਰਨ ਵਾਲਿਆਂ ਨੂੰ ਅਯੋਗ ਠਹਿਰਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਚ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਹਲਫ਼ਨਾਮਾ ਦਿੱਤਾ ਸੀ ਕਿ ਚੁਣੇ ਹੋਏ ਬਿਨੈਕਾਰਾਂ ਨੂੰ ਨਿਯੁਕਤੀ ਨਹੀਂ ਦਿੱਤੀ ਜਾਵੇਗੀ।

  6635 ਅਸਾਮੀਆਂ ‘ਤੇ ਹੋਣ ਵਾਲੀ ਇਸ ਭਰਤੀ ਲਈ ਸਿਰਫ਼ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਹੀ ਪੂਰਾ ਕੀਤਾ ਜਾਵੇਗਾ। ਪਟੀਸ਼ਨ ਦਾਇਰ ਕਰਦੇ ਹੋਏ ਹਰਵਿੰਦਰ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਐਨਸੀਟੀਈ ਨੇ 2018 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ, ਬੀ.ਐੱਡ ਅਤੇ 50 ਫੀਸਦੀ ਅੰਕਾਂ ਵਾਲੇ ਐਲੀਮੈਂਟਰੀ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਪੋਸਟ ਲਈ ਯੋਗ ਕਰਾਰ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਸਿੱਖਿਆ ਦੇ ਵਿਸ਼ੇ ਵਿੱਚ NCTE ਵੱਲੋਂ ਤੈਅ ਕੀਤੀ ਗਈ ਯੋਗਤਾ ਨੂੰ ਰਾਜ ਸਰਕਾਰ ਵੱਲੋਂ ਬਦਲਿਆ ਨਹੀਂ ਜਾ ਸਕਦਾ ਹੈ। ਪਟੀਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਭਰਤੀ ਵਿੱਚ ਬੀ.ਐੱਡ ਅਤੇ 50 ਫੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਕਰਨ ਵਾਲਿਆਂ ਨੂੰ ਸ਼ਾਮਲ ਕੀਤਾ ਗਿਆ ਸੀ ਅਤੇ ਨਿਯੁਕਤੀ ਵੀ ਦਿੱਤੀ ਗਈ ਸੀ। 29 ਜੁਲਾਈ 2021 ਨੂੰ ਪੰਜਾਬ ਸਰਕਾਰ ਨੇ ਬੀ.ਐੱਡ ਅਤੇ 50 ਫੀਸਦੀ ਅੰਕਾਂ ਵਾਲੇ ਗ੍ਰੈਜੂਏਟਾਂ ਨੂੰ ਐਲੀਮੈਂਟਰੀ ਟੀਚਰ ਦੇ ਅਹੁਦੇ ਲਈ ਅਯੋਗ ਕਰਾਰ ਦੇਣ ਲਈ ਨਿਯਮਾਂ ਵਿੱਚ ਸੋਧ ਕੀਤੀ। ਪਟੀਸ਼ਨਰਾਂ ਨੇ ਇਸ ਨੋਟੀਫਿਕੇਸ਼ਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

  ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਇਸ ਨੋਟੀਫਿਕੇਸ਼ਨ ਅਤੇ ਸੋਧ ‘ਤੇ ਰੋਕ ਕਿਉਂ ਨਾ ਲਗਾਈ ਜਾਵੇ। ਹੁਣ ਬਿਨੈਕਾਰਾਂ ਨੇ ਅਰਜ਼ੀ ਦਾਇਰ ਕਰਦਿਆਂ ਕਿਹਾ ਹੈ ਕਿ ਸਰਕਾਰ ਨੇ ਬਿਨੈਕਾਰਾਂ ਨੂੰ ਦਸਤਾਵੇਜ਼ਾਂ ਦੀ ਪੜਤਾਲ ਲਈ ਬੁਲਾਇਆ ਹੈ। ਇੰਟਰਵਿਊ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਅਜਿਹੀ ਸਥਿਤੀ ਵਿੱਚ ਸਰਕਾਰ ਚੁਣੇ ਹੋਏ ਬਿਨੈਕਾਰਾਂ ਨੂੰ ਕਿਸੇ ਵੀ ਸਮੇਂ ਨਿਯੁਕਤੀ ਦੇ ਸਕਦੀ ਹੈ। ਇਸ ਤਰ੍ਹਾਂ ਪਟੀਸ਼ਨ ਦਾ ਕੋਈ ਮਤਲਬ ਨਹੀਂ ਰਹਿ ਜਾਵੇਗਾ। ਇਸ ‘ਤੇ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਹਲਫ਼ਨਾਮਾ ਦਿੱਤਾ ਕਿ ਹਾਈਕੋਰਟ ‘ਚ ਪਾਈ ਪਟੀਸ਼ਨ ‘ਤੇ ਅਗਲੀ ਸੁਣਵਾਈ ਤੱਕ ਕਿਸੇ ਵੀ ਚੁਣੇ ਹੋਏ ਬਿਨੈਕਾਰ ਨੂੰ ਨਿਯੁਕਤੀ ਨਹੀਂ ਦਿੱਤੀ ਜਾਵੇਗੀ |

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img