18 C
Amritsar
Wednesday, March 22, 2023

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ ਹੋਏ ਬਰਾਮਦ

Must read

ਫਿਰੋਜ਼ਪੁਰ, 19 ਮਾਰਚ (ਬੁਲੰਦ ਅਵਾਜ਼ ਬਿਊਰੋ) – ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ ‘ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ। ਇਸ ਬਰਾਮਦਗੀ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ ਬਲਰਾਜ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਭੇਜੇ ਪੱਤਰ ‘ਚ ਕਿਹਾ ਕਿ ਜਦੋਂ ਉਨ੍ਹਾਂ ਨੇ ਸਟਾਫ਼ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਅਚਨਚੇਤ ਤਲਾਸ਼ੀ ਲਈ ਤਾਂ ਹਵਾਲਾਤੀ ਬਲਰਾਜ ਸਿੰਘ ਕੋਲੋਂ ਸਿਮ ਕਾਰਡ ਸਮੇਤ ਇਕ ਸੈਮਸੰਗ ਕੀਪੈਡ ਮੋਬਾਇਲ ਬਰਾਮਦ ਹੋਇਆ। ਉਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਸੈਮਸੰਗ ਕੰਪਨੀ ਦੇ 7 ਅਤੇ ਨੌਕੀਆ ਕੰਪਨੀ ਦਾ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦੋ ਦਿਨਾਂ ‘ਚ ਫਿਰੋਜ਼ਪੁਰ ਜੇਲ੍ਹ ‘ਚੋਂ 20 ਮੋਬਾਇਲ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤਫ਼ਤੀਸ਼ ਅਤੇ ਕਾਰਵਾਈ ਕਰਦਿਆਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੋਬਾਈਲ ਫ਼ੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ।

- Advertisement -spot_img

More articles

- Advertisement -spot_img

Latest article