ਸੂਬੇ ‘ਚ ‘ਆਪ’ ਦੀ ਸਰਕਾਰ ਆਉਣ ਤੇ ਦਿਆਂਗੇ 300 ਯੂਨਿਟ ਮੁਫਤ ਬਿਜਲੀ : ਸੰਧਾ
ਮੱਲਾਂਵਾਲਾ, 23 ਜੁਲਾਈ (ਹਰਪਾਲ ਸਿੰਘ ਖਾਲਸਾ) – ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸੰਧਾ ਦੀ ਅਗਵਾਈ ਹੇਠ ਪਿੰਡ ਸੁਲਤਾਨ ਵਾਲਾ ਵਿਖੇ ਦੋ ਦਰਜਨ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ।ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੀ ਕਤਾਰ ਲੰਬੀ ਹੁੰਦੀ ਜਾ ਰਹੀ ਹੈ ਅਤੇ ਲੋਕ ਆਪ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹੋ ਰਹੇ ਹਨ।ਪਿੰਡ ਸੁਲਤਾਨ ਵਾਲਾ ਵਿਖੇ ਆਪ ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਜੀ ਆਇਆਂ ਕਹਿੰਦਿਆਂ ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਪੰਜਾਬ ‘ ਚ ਅਗਸਤ ਮਹੀਨੇ ਤੋਂ 300 ਬਿਜਲੀ ਯੂਨਿਟ ਦੀ ਰਜਿਸਟ੍ਰੇਸ਼ਨ ਕੀਤੀ ਜਾਇਆ ਕਰੇਗੀ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਹਰ ਪਰਿਵਾਰ ਨੂੰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ । ਇਸ ਮੌਕੇ ਸੁਖਦੇਵ ਸਿੰਘ ਸਰਕਲ ਪ੍ਰਧਾਨ, ਸੰਦੀਪ ਸਿੰਘ ਸਰਕਲ ਪ੍ਰਧਾਨ,ਪਿੱਪਲ ਸਿੰਘ ਬਲਾਕ ਪ੍ਰਧਾਨ,ਸੋਹਣ ਸਿੰਘ, ਰਣਜੋਧ ਸਿੰਘ, ਸੰਦੀਪ ਸਿੰਘ, ਹਰਦੇਵ ਸਿੰਘ,ਕਾਰਜ ਸਿੰਘ, ਬਲਵਿੰਦਰ ਸਿੰਘ, ਰੂਪ ਸਿੰਘ,ਗੁਰਮੀਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।