21 C
Amritsar
Friday, March 31, 2023

ਫੁੱਲ ਤਾਰਨ ਕੀਰਤਪੁਰ ਸਾਹਿਬ ਜਾ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਇੱਕ ਮੌਤ ਤੇ ਅੱਠ ਗੰਭੀਰ

Must read

ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ ਇੱਕ ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਰ ਬਾਬਾ ਬੁੱਢਣ ਸ਼ਾਹ ਟਰੱਸਟ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਲਈ 5-5 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ।

Woman killed 8 injured in bus accident at Kiratpur Sahib

ਅਨੰਦਪੁਰ ਸਾਹਿਬ: ਪੀਰ ਬਾਬਾ ਬੁੱਢਣ ਸ਼ਾਹ ਦੀ ਦੀ ਦਰਗਾਹ ਦੇ ਨੇੜੇ ਬੱਸ ਪਲਟਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। 8 ਸਵਾਰੀਆਂ ਜ਼ਖ਼ਮੀ ਹੋਈਆਂ ਹਨ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ।ਹਾਸਲ ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ ਯਾਤਰੀ ਫ਼ਰੀਦਕੋਟ ਤੋਂ ਨਿੱਜੀ ਬੱਸ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਪਤਾਲਪੁਰੀ ਜਾ ਰਹੇ ਸੀ। ਇੱਥੋਂ ਉਨ੍ਹਾਂ ਪੀਰ ਬਾਬਾ ਬੁੱਢਾ ਸਾਹਿਬ ਜੀ ਦੀ ਦਰਗਾਹ ‘ਤੇ ਮੱਥਾ ਟੇਕਣ ਜਾਣਾ ਸੀ।ਜਦੋਂ ਯਾਤਰੀ ਬੱਸ ਵਿੱਚ ਬੈਠੇ ਤਾਂ ਤਕਨੀਕੀ ਖ਼ਰਾਬੀ ਆ ਗਈ ਤੇ ਡਰਾਈਵਰ ਨੇ ਪੁਰਸ਼ਾਂ ਨੂੰ ਬੱਸ ਨੂੰ ਧੱਕਾ ਮਾਰਨ ਲਈ ਕਿਹਾ। ਮਹਿਲਾ ਤੇ ਬੱਚੇ ਬੱਸ ਅੰਦਰ ਹੀ ਬੈਠੇ ਰਹੇ। ਜਿਵੇਂ ਹੀ ਬੱਸ ਨੂੰ ਧੱਕਾ ਮਾਰਿਆ, ਬੱਸ-ਚਾਲਕ ਹੱਥੋਂ ਬੱਸ ਬੇਕਾਬੂ ਹੋ ਕੇ ਪਲਟ ਗਈ।ਰੋਪੜ ਦੇ ਡਿਪਟੀ ਕਮਿਸ਼ਨਰ ਸੁਮੀਤ ਜਰਾਂਗਲ ਨੇ ਮੌਕੇ ਦਾ ਦੌਰਾ ਕੀਤਾ। ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ ਇੱਕ ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਰ ਬਾਬਾ ਬੁੱਢਣ ਸ਼ਾਹ ਟਰੱਸਟ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਲਈ 5-5 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ
- Advertisement -spot_img

More articles

- Advertisement -spot_img

Latest article