ਬਟਾਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਮਿਨੀ ਮੈਰਾਥਨ ਦੌੜ ਅਤੇ ਖੂਨਦਾਨ ਕੈਂਪ ਦਾ ਆਯੋਜਿਨ

49

ਅੰਮ੍ਰਿਤਸਰ, 25 ਜੂਨ (ਗਗਨ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਬਟਾਲਾ ਪੁਲਿਸ ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਮਿਨੀ ਮੈਰਾਥਨ ਦੌੜ ਅਤੇ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਹੋਈ ਮਿੰਨੀ ਮੈਰਾਥਨ ਦੌੜ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. ਤੇਜਬੀਰ ਸਿੰਘ ਹੁੰਦਲ, ਐੱਸ.ਪੀ. ਵਰਿੰਦਰਜੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ, ਪੁਲਿਸ ਜਵਾਨ, ਸਹਾਰਾ ਕਲੱਬ ਦੇ ਵਲੰਟੀਅਰਜ਼ ਅਤੇ ਸ਼ਹਿਰ ਦੇ ਨੌਜਵਾਨਾਂ ਨੇ ਭਾਗ ਲਿਆ। ਮਿੰਨੀ ਮੈਰਾਥਨ ਦੌੜ ਐੱਸ.ਐੱਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਸਥਾਨਕ ਪੁਲਿਸ ਲਾਈਨ ਵਿਖੇ ਸਮਾਪਤ ਹੋਈ। ਇਸ ਦੌੜ ਵਿੱਚ ਪਹਿਲੇ ਸਥਾਨ ’ਤੇ ਪੰਜਾਬ ਪੁਲਿਸ ਦੇ ਜਵਾਨ ਰਾਜੇਸ਼ਵਰ ਸਿੰਘ ਰਹੇ, ਜਦਕਿ ਦੂਜੇ ਸਥਾਨ ’ਤੇ ਸਹਾਰਾ ਕਲੱਬ ਦੇ ਵਲੰਟੀਅਰ ਅਮਿਤ ਸ਼ਰਮਾਂ, ਤੀਜੇ ਨੰਬਰ ’ਤੇ ਮਨੋਜ ਕਮੁਾਰ ਅਤੇ ਚੌਥੇ ਨੰਬਰ ’ਤੇ ਅਨੁਰਾਗ ਮਹਿਤਾ ਰਹੇ।

Italian Trulli

ਇਸ ਤੋਂ ਬਾਅਦ ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਇੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੇ 80 ਯੂਨਿਟ ਦੇ ਕਰੀਬ ਖੂਨ ਦਾਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਬਟਾਲਾ ਸ਼ਹਿਰ ਦੇ ਉੱਘੇ ਡਾਕਟਰ ਸੁਖਦੇਵ ਸਿੰਘ ਜੌਹਲ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਖੁਦ ਵੀ ਖੂਨ ਦਾਨ ਕੀਤਾ। ਇਸ ਦੌਰਾਨ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋ ਸਰਜਾ ਦੇ ਵਿਦਿਆਰਥੀਆਂ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆਂ ਇੱਕ ਨਾਟਕ ਪੇਸ਼ ਕੀਤਾ ਗਿਆ। ਜੇ.ਐਂਡਕੇ.ਐੱਸ.ਪੀ.ਵਾਈ.ਐੱਮ. ਸੰਸਥਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ। ਸੰਸਥਾ ਦੀ ਪ੍ਰੋਜੈਕਟ ਮੈਨੇਜਰ ਵਰਿੰਦਰ ਕੌਰ, ਕੌਂਸਲਰ ਇੰਦੂ ਬਾਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੱਦਾ ਦਿੱਤਾ।

ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਸਾਲ ਤੋਂ ਵੱਧ ਸਮਾਂ ਐੱਸ.ਟੀ.ਐੱਫ. ਵਿੱਚ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਖੇਪਾਂ ਨੂੰ ਫੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜਿਥੇ ਭਾਰੀ ਮਾਤਰਾ ਵਿੱਚ ਨਸ਼ਾ ਰਿਕਵਰ ਕੀਤਾ ਹੈ ਓਥੇ ਨਸ਼ੇ ਦੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਮਹੀਨਿਆਂ ਵਿੱਚ ਬਟਾਲਾ ਪੁਲਿਸ ਨੇ ਰਿਕਾਰਡ ਨਸ਼ਾ ਰਿਕਵਰ ਕੀਤਾ ਹੈ। ਐੱਸ.ਐੱਸ.ਪੀ. ਬਟਾਲਾ ਨੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਨਸ਼ੇ ਤਸਕਰੀ ਦੇ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਕਿਉਂਕਿ ਅਜਿਹਾ ਕੋਈ ਵੀ ਅਨਸਰਾਂ ਪੁਲਿਸ ਦੀ ਗ੍ਰਿਫਤ ਤੋਂ ਬਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਜਿਥੇ ਖੁਦ ਪੂਰੀ ਮੁਸ਼ਤੈਦੀ ਨਾਲ ਨਸ਼ੇ ਦੇ ਖਾਤਮੇ ਲਈ ਲੱਗੀ ਹੋਈ ਹੈ ਓਥੇ ਆਮ ਲੋਕਾਂ ਦਾ ਵੀ ਨਸ਼ਾ ਮੁਕਤੀ ਮੁਹਿੰਮ ਵਿੱਚ ਸਾਥ ਚਾਹੁੰਦੀ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਬਣਾਈਇਸ ਮੌਕੇ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸੀਨੀਅਰ ਸਿਟੀਜਨ ਹਰਜੀਤ ਕੌਰ, ਭਲਵਾਨ ਪੱਪੂ ਕੰਡੀਲਾ, ਡਾ. ਹਰਪ੍ਰੀਤ ਸਿੰਘ, ਅਸ਼ੋਕ ਲੂਨਾ, ਅਨਿਲ ਸਹਿਦੇਵ, ਜਤਿੰਦਰ ਕੱਦ, ਲੈਕਚਰਾਰ ਪ੍ਰੇਮ ਸਿੰਘ ਅਤੇ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।