ਬਟਾਲਾ, 7 ਮਾਰਚ (ਬੁਲੰਦ ਅਵਾਜ਼ ਬਿਊਰੋ) – ਮੇਲਾ ਚੋਲਾ ਸਾਹਿਬ ਦੇਖਣ ਗਏ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਆਈ ਹੈ। ਬਟਾਲਾ ਪੁਲਿਸ ਅਧੀਨ ਪੈਂਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਜੋੜ ਮੇਲਾ ਚੋਲਾ ਸਾਹਿਬ ਦੇਖਣ ਗਏ ਪਿੰਡ ਹਰੁਵਾਲ ਦੇ 19 ਸਾਲਾਂ ਨੌਜਵਾਨ ਰੁਪਿੰਦਰ ਸਿੰਘ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਵੱਲੋਂ ਦਿਤੀ ਜਾਣਕਾਰੀ ਮੁਤਾਬਿਕ ਉਹ ਆਪਣੇ ਭਰਾ ਨਾਲ ਮੇਲਾ ਵੇਖਣ ਗਿਆ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਉਸ ਦੇ ਭਰਾ ਦਾ ਕਤਲ ਕੀਤਾ ਹੈ। ਉਨ੍ਹਾਂ ਆਪਣੇ ਭਰਾ ਨੂੰ ਕਲਾਨੌਰ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬਟਾਲਾ: ਮੇਲਾ ਦੇਖਣ ਗਏ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ
