Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਬਰਤਾਨੀਆ ਨੇ ਕਸ਼ਮੀਰ ਵਿਚੋਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ

ਬਰਤਾਨੀਆ ਨੇ ਭਾਰਤ ਨੂੰ ਕਿਹਾ ਹੈ ਕਿ ਕਸ਼ਮੀਰ ਵਿਚੋਂ ਸਭ ਤਰ੍ਹਾਂ ਦੀਆਂ ਪਾਬੰਦੀਆਂ ਹਟਾਈਆਂ ਜਾਣ। ਬਰਤਾਨੀਆ ਨੇ ਨਵੀਂ ਦਿੱਲੀ ਸਥਿਤ ਆਪਣੇ ਉੱਚ ਕਮਿਸ਼ਨ ਦਫਤਰ ਦੀ ਟੀਮ ਨੂੰ ਕਸ਼ਮੀਰ ਜਾਣ ਦੀ ਖੁੱਲ੍ਹ ਦੇਣ ਵਾਸਤੇ ਵੀ ਭਾਰਤ ਨੂੰ ਲਿਖਿਆ ਹੈ। ਬਰਤਾਨੀਆ ਦਾ ਕਹਿਣਾ ਹੈ ਕਿ ਉਹਨਾਂ ਦੀ ਇਹ ਟੀਮ ਕਸ਼ਮੀਰ ਵਿਚ ਜ਼ਮੀਨੀ ਹਾਲਾਤਾਂ ਨੂੰ ਜਾਣਨਾ ਚਾਹੁੰਦੀ ਹੈ।ਬਰਤਾਨੀਆ ਦੀ ਸੰਸਦ ਵਿਚ ਉੱਠੇ ਇਕ ਸਵਾਲ ਦੇ ਜਵਾਬ ਵਿਚ ਬਰਤਾਨੀਆ ਦੇ ਨਿਆ ਬਾਰੇ ਸਟੇਟ ਸਕੱਤਰ ਰੋਬਰਟ ਬਕਲੈਂਡ ਨੇ ਇਹ ਜਵਾਬ ਦਿੱਤਾ। 

ਇਸ ਤੋਂ ਇਕ ਦਿਨ ਪਹਿਲਾਂ ਬਰਤਾਨੀਆ ਦੀ ਪਾਰਲੀਮੈਂਟ ਵਿਚ ਇਸ ਮਸਲੇ ‘ਤੇ ਬਹਿਸ ਕੀਤੀ ਗਈ ਸੀ ਕਿ ਭਾਰਤ ਵਿਚ ਮੁਸਲਿਮ, ਇਸਾਈਆਂ ਅਤੇ ਹੋਰ ਘੱਟਗਿਣਤੀਆਂ ‘ਤੇ ਜ਼ੁਲਮ ਹੋ ਰਹੇ ਹਨ। ਇਸ ਮਸਲੇ ਨੂੰ ਪਾਰਲੀਮੈਂਟ ਵਿਚ ਵਿਚਾਰਨ ‘ਤੇ ਭਾਰਤ ਨੇ ਇਤਰਾਜ਼ ਵੀ ਕੀਤਾ ਸੀ। ਇਸ ਤੋਂ ਪਹਿਲਾਂ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਭਾਰਤ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਵੀ ਸਮਰਥਨ ਕਰ ਚੁੱਕੇ ਹਨ ਅਤੇ ਭਾਰਤ ਸਰਕਾਰ ਨੂੰ ਕਾਨੂੰਨ ਰੱਦ ਕਰਨ ਲਈ ਕਹਿ ਚੁੱਕੇ ਹਨ।ਬਕਲੈਂਡ ਨੇ ਇਹ ਵੀ ਕਿਹਾ ਕਿ ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਹਾਲਾਤ ਸੁਧਾਰਨ ਲਈ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬਰਤਾਨੀਆ ਸਰਕਾਰ ਭਾਰਤ ਸਰਕਾਰ ਦੇ ਕਸ਼ਮੀਰ ਵਿਚ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਿਫਤ ਕਰਦੀ ਹੈ ਅਤੇ ਉਹਨਾਂ ਦੀਆਂ ਹੋਰ ਅਗਲੇਰੀਆਂ ਨੀਤੀਆਂ ਬਾਰੇ ਜਾਣਨਾ ਚਾਹੁੰਦੀ ਹੈ। ਉਹਨਾਂ ਕਿਹਾ, “ਅਸੀਂ ਭਾਰਤ ਨਾਲ ਇਕ ਦੋਸਤਾਨਾ ਮਾਹੌਲ ਵਿਚ ਮਨੁੱਖੀ ਹੱਕਾਂ ਬਾਰੇ ਫਿਕਰਮੰਦੀ ਜ਼ਾਹਰ ਕਰਦੇ ਹਾਂ ਅਤੇ ਕਸ਼ਮੀਰ ਦੀਆਂ ਸਾਰੀਆਂ ਪਾਬੰਦੀਆਂ ਖਤਮ ਕਰਨ ਲਈ ਕਹਿੰਦੇ ਹਾਂ।”

bulandhadmin

Read Previous

ਸੇਵਾਮੁਕਤ ਕਰਮਚਾਰੀਆ ਦੇ ਖਜਾਨਾ ਦਫਤਰਾਂ ਵਿੱਚ ਪਏ ਬਕਾਇਆ ਬਿੱਲ ਪਾਸ ਨਾ ਕੀਤੇ ਜਾਣ ਕਾਰਨ ਪੈਨਸ਼ਨਰਾਂ ਨੂੰ ਕਰਨਾ ਪੈ ਰਿਹੈ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ -ਪਨੂੰ

Read Next

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਕਮੇਟੀ ਵਿਚ ਸ਼ਾਮਲ ਹੋਣ ਤੋਂ ਨਾਹ ਕੀਤੀ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!