ਬਰਤਾਨੀਆ ਨੇ ਭਾਰਤ ਸਰਕਾਰ ਕੋਲ ਉਠਾਇਆ ਕਿਸਾਨੀ ਮਸਲਾ
ਲੰਡਨ,20 ਜਨਵਰੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਮੋਰਚੇ ’ਤੇ ਡਟੇ ਕਿਸਾਨਾਂ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਉਣ ਵਾਲਾ ਬਰਤਾਨੀਆ, ਦੁਨੀਆਂ ਦਾ ਪਹਿਲਾ ਮੁਲਕ ਬਣ ਗਿਆ ਹੈ। ਬਰਤਾਨੀਆ ਦੇ ਵਿਦੇਸ਼ ਮੰਤਰੀ ਡੌਮੀਨਿਕ ਰਾਬ ਨੇ ਸੰਸਦ ਵਿਚ ਇਸ ਗੱਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਦਸੰਬਰ ਵਿਚ ਭਾਰਤੀ ਫ਼ੇਰੀ ਦੌਰਾਨ ਉਨ੍ਹਾਂ ਨੇ ਕਿਸਾਨਾਂ ਦਾ ਮਸਲਾ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੋਲ ਉਠਾਇਆ ਸੀ। ਵਿਦੇਸ਼ ਮੰਤਰੀ ਨੇ ਇਹ ਹੈਰਾਨਕੁਨ ਖੁਲਾਸਾ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮ.ਪੀ. ਤਨਮਨਜੀਤ ਸਿੰਘ ਢੇਸੀ ਵੱਲੋਂ ਉਠਾਏ ਸਵਾਲ ਦੇ ਜਵਾਬ ਵਿਚ ਕੀਤਾ।