More

  ਬਸਤਾਰਾ ਟੋਲ ਪਲਾਜ਼ਾ ‘ਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਹੋਈ ਮੌਤ

  ਕਰਨਾਲ, 26 ਅਕਤੂਬਰ (ਬੁਲੰਦ ਆਵਾਜ ਬਿਊਰੋ) – ਬਸਤਾਰਾ ਟੋਲ ਪਲਾਜ਼ਾ ‘ਤੇ ਲਾਠੀਚਾਰਜ ਦੇ ਮਾਮਲੇ ‘ਚ ਕਮਿਸ਼ਨ ਨੇ ਆਪਣੀ ਜਾਂਚ ਅੱਗੇ ਵਧਾ ਦਿੱਤੀ ਹੈ। ਸੋਮਵਾਰ ਨੂੰ ਪੰਜਾਬ-ਹਰਿਆਣਾ ਅਦਾਲਤ ਦੇ ਸੇਵਾਮੁਕਤ ਜੱਜ ਸੋਮਨਾਥ ਦੀ ਅਗਵਾਈ ‘ਚ ਚੱਲ ਰਹੀ ਇਸ ਜਾਂਚ ਦੇ ਮਾਮਲੇ ‘ਚ 6 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। 28 ਅਗਸਤ ਨੂੰ ਬਸਤਾਰਾ ਟੋਲ ਪਲਾਜ਼ਾ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ। ਬਸਤਾਰਾ ਟੋਲ ਪਲਾਜ਼ਾ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਕਰਨਾਲ ‘ਚ ਕਰੀਬ ਇੱਕ ਹਫ਼ਤੇ ਤੋਂ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਸਰਕਾਰ ਨੇ 30 ਦਿਨਾਂ ਦੇ ਅੰਦਰ ਮਾਮਲੇ ਦੀ ਜਾਂਚ ਪੂਰੀ ਕਰਨ ਦਾ ਵਾਅਦਾ ਕੀਤਾ ਸੀ। ਪਰ ਜਸਟਿਸ ਅਗਰਵਾਲ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਵਿੱਚ ਕਰੀਬ ਚਾਰ ਮਹੀਨੇ ਲੱਗਣਗੇ।

  ਕਮਿਸ਼ਨ 35 ਕਿਸਾਨਾਂ, 2018 ਦੇ ਆਈਏਐਸ ਅਧਿਕਾਰੀ ਆਯੂਸ਼ ਸਿਨਹਾ ਸਮੇਤ ਪੁਲਿਸ ਅਧਿਕਾਰੀਆਂ ਦੇ ਬਿਆਨ ਦਰਜ ਕਰੇਗਾ। ਸੋਮਵਾਰ ਨੂੰ ਸੱਤ ਕਿਸਾਨਾਂ ਨੂੰ ਆਪਣੇ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਸੀ। ਪਰ ਸਿਰਫ਼ 6 ਕਿਸਾਨਾਂ ਨੇ ਹੀ ਆਪਣੇ ਬਿਆਨ ਦਰਜ ਕਰਵਾਏ। ਦੱਸ ਦੇਈਏ ਕਿ 28 ਅਗਸਤ ਨੂੰ ਭਾਜਪਾ ਨੇ ਕਰਨਾਲ ਵਿੱਚ ਮੀਟਿੰਗ ਬੁਲਾਈ ਸੀ। ਕਿਸਾਨ ਕਾਨੂੰਨਾਂ ਕਾਰਨ ਹਰਿਆਣਾ ਵਿੱਚ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 28 ਅਗਸਤ ਦੀ ਮੀਟਿੰਗ ਦਾ ਵਿਰੋਧ ਕਰਨ ਲਈ ਬਸਤਾਰਾ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ, ਜਿਸ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ।ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।

   

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img