ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰਕੇ ਕਾਂਗਰਸ ਨੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕਿਆ – ਜੀਵਨ ਜੋਤ ਕੌਰ

ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰਕੇ ਕਾਂਗਰਸ ਨੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕਿਆ – ਜੀਵਨ ਜੋਤ ਕੌਰ

ਕਾਂਗਰਸ ਪਾਰਟੀ ਦਿੱਲੀ ਵਿਚ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਜ਼ੋਰ ਲਾ ਰਹੀ ਅਤੇ ਪੰਜਾਬ ਵਿਚ ਬਰਗਾੜੀ ਦੇ ਦੋਸ਼ੀਆਂ ਨੂੰ

ਅੰਮ੍ਰਿਤਸਰ, 7 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰਨਾ ਕਾਂਗਰਸ ਨੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ ਅਤੇ ਇਸ ਤੋਂ ਸਾਫ ਜਾਹਰ ਹੁੰਦਾ ਏ ਕੇ  ਅਕਾਲੀ ਅਤੇ ਕਾਂਗਰਸੀ ਵਿਚੋਂ ਇਕ ਹੀ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜਿਲ੍ਹਾ ਪ੍ਰਧਾਨ ਸ਼ਹਿਰੀ ਮੈਡਮ ਜੀਵਨ ਜੋਤ ਕੌਰ ਨੇ ਕੀਤਾ ਉਹਨਾਂ ਕਿਹਾ ਕਿ ਬਿਕਰਮਜੀਤ ਸਿੰਘ ਦਾ ਨਾਂ ਬਹਿਬਲ ਕਲਾਂ ਗੋਲ਼ੀਕਾਂਡ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਬਿਕਰਮਜੀਤ ਸਿੰਘ ਨੂੰ ਐੱਸਪੀ ਟੈਕਨੀਕਲ ਸਪੋਰਟਸ ਸਰਵਿਸ ਪੰਜਾਬ ਲਾਇਆ ਹੈ। ਆਪਣੀ ਬਹਾਲੀ ਲਈ ਉਹ ਹਾਈ ਕੋਰਟ ਗਏ ਸਨ। ਹਾਲਾਂਕਿ ਹਾਈ ਕੋਰਟ ਇਹ ਮਾਮਲਾ ਅਜੇ ਪੈਂਡਿੰਗ ਹੈ। ਆਪ ਜਿਲ੍ਹਾ ਪ੍ਰਧਾਨ ਸ਼ਹਿਰੀ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿਚ ਲੰਮੇਂ ਸਮੇਂ ਤੋਂ ਬੇਅਦਬੀ ਦੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕੈਪਟਨ ਤੋਂ ਬਾਅਦ ਚੰਨੀ ਸਰਕਾਰ ਨੇ ਵੀ ਇਸਤੇ ਇਨਸਾਫ਼ ਦੇਣ ਦੀ ਵੱਚਨਬੱਧਤਾ ਪ੍ਰਗਟਾਈ ਸੀ।

ਪਰ 6 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਭਾਈਚਾਰੇ ਨੂੰ ਇਨਸਾਫ਼ ਨਾ ਮਿਲਣ ਤੋਂ ਬਾਅਦ ਉਹਨਾਂ ਦੀਆਂ ਭਾਵਨਾਵਾਂ ਨੂੰ ਠੇਸ ਵੱਜੀ ਹੈ।  ਉੱਤੋਂ ਵਾਰ ਵਾਰ ਸਿਆਸੀ ਗੇੜ ਬੇਅਦਬੀ ਮਾਮਲਿਆਂ ‘ਤੇ ਦਿੱਤਾ ਜਾਂਦਾ ਰਿਹਾ ਅਤੇ ਚੰਨੀ ਸਰਕਾਰ ਵਲੋਂ ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰਨਾ ਮੰਦਭਾਗਾ ਬਹੁਤ ਹੀ ਮੰਦਭਾਗਾ ਕਦਮ ਹੈ,ਜੀਵਨ ਜੋਤ ਕੌਰ ਨੇ ਕਿਹਾ ਕਿ ਅੱਜ ਤੇ ਕਾਂਗਰਸ ਵਲੋਂ ਪੰਜਾਬੀਆਂ ਨੂੰ 84 ਦੇ ਦਿੱਤੇ ਹੋਏ ਜ਼ਖਮ ਹਰੇ ਨੇ, ਅਤੇ ਕਾਂਗਰਸ ਪਾਰਟੀ ਨੇ ਪਹਿਲਾਂ ਹੀ ਦਿੱਲੀ ਦੰਗਿਆਂ ਦੇ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ, ਓਥੇ ਜਗਦੀਸ਼ ਟਾਈਟਲਰ ਵਰਗੇ ਦੋਸ਼ੀਆਂ ਨੂੰ ਅਹੁਦੇ ਦੇ ਕੇ ਸਨਮਾਨਿਤ ਕਰਕੇ ਪੰਜਾਬੀਆਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ, ਓਸੇ ਤਰ੍ਹਾਂ ਬਿਕਰਮਜੀਤ ਸਿੰਘ ਦੀ ਬਹਾਲੀ ਅਤੇ ਬਹਿਬਲ ਕਲਾਂ ਕਾਂਡ ਨੂੰ ਠੰਡੇ ਬਸਤੇ ਵਿਚ ਪਾਉਣ ਦੀ ਦਿਸ਼ਾ ਵੱਲ ਪਾਉਣ ਦੀ ਦਿਸ਼ਾ ਵੱਲ ਪੁੱਟਿਆ ਪਹਿਲਾ ਕਦਮ ਹੈ।ਜਿਸਦਾ ਨਤੀਜਾ ਕਾਂਗਰਸ ਸਰਕਾਰ ਨੂੰ ਭੁਗਤਣਾ ਪਵੇਗਾ। ਆਮ ਆਦਮੀ ਪਾਰਟੀ ਚੰਨੀ ਸਰਕਾਰ ਵਲੋਂ ਚੁੱਕੇ ਗਏ ਇਸ ਬਹਾਲੀ ਦੇ ਫੈਸਲੇ ਦੀ ਘੋਰ ਸ਼ਬਦਾਂ ਨਾਲ ਨਿੰਦਾ ਕਰਦੀ ਹੈ।

Bulandh-Awaaz

Website: