More

  ਬਾਘਾਪੁਰਾਣਾ ਦੇ SDM ਦਫ਼ਤਰ ’ਚ ਖ਼ਾਲਿਸਤਾਨ ਦਾ ਝੰਡਾ ਝੁਲਾਇਆ ਗਿਆ

  ਮੋਗਾ 2 ਸਤੰਬਰ, (ਰਛਪਾਲ ਸਿੰਘ) – ਮੋਗਾ ’ਚ ਅਜ਼ਾਦੀ ਦਿਹਾੜੇ ਤੋਂ 24 ਘੰਟੇ ਪਹਿਲਾਂ ਜ਼ਿਲ੍ਹਾ ਸਕੱਤਰੇਤ ਤੋਂ ਖਾਲਿਸਤਾਨ ਦਾ ਝੰਡਾ ਝੁਲਾਉਣ ਦੀ ਸ਼ੁਰੂਆਤ ਹੋਈ ਲਹਿਰ ਨੂੰ ਠੱਲ੍ਹ ਨਹੀਂ ਪੈ ਰਹੀ। ਇਥੇ ਅੱਜ ਐੱਸਡੀਐੱਮ ਦਫ਼ਤਰ ਬਾਘਾਪੁਰਾਣਾ ’ਚ ਵੀ ਖ਼ਾਲਿਸਤਾਨ ਦਾ ਝੰਡਾ ਝੁਲਾਉਣ ਤੋਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਹ ਝੰਡਾ ਕਰੀਬ ਸਵਾ 9 ਵਜੇ ਤੱਕ ਝੁਲਦਾ ਰਿਹਾ। ਬਾਘਾਪੁਰਾਣਾ ਤਹਿਸੀਲ ਕੰਪਲੈਕਸ ’ਚ ਅੱਜ ਮੂੰਹ ਹਨੇਰੇ ਕਿਸੇ ਨੇ ਖ਼ਾਲਿਸਤਾਨ ਦਾ ਝੰਡਾ ਝੁਲਾ ਦਿੱਤਾ, ਜਿਸ ਸਥਾਨ ਉੱਤੇ ਇਹ ਖਾਲਿਸਤਾਨ ਲਿਖਤ ਕੇਸਰੀ ਝੰਡਾ ਝੁਲਾਇਆ ਗਿਆ ਹੈ, ਉਸ ਸਥਾਨ ਉੱਤੇ ਸਬ ਡਿਵੀਜ਼ਨ ਪੱਧਰ ਉੱਤੇ ਹਰ ਸਾਲ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਨੂੰ ਕੌਮੀ ਤਿਰੰਗਾ ਝੰਡਾ ਲਹਿਰਾਇਆ ਜਾਂਦਾ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img