ਬਾਬਰੀ ਢਾਹੁਣ ਮਾਮਲੇ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮਾਮਲੇ ਦੀ ਸੁਣਵਾਈ ਪੂਰੀ ਕਰ ਲਈ। ਜੱਜ ਐੱਸ. ਯਾਦਵ, ਜੋ ਇਸ ਕੇਸ ਦੀ ਸੁਣਵਾਈ ਕਰ ਰਹੇ ਹਨ, ਬੁੱਧਵਾਰ 2 ਸਤੰਬਰ ਤੋਂ ਆਪਣਾ ਫੈਸਲਾ ਲਿਖਣਾ ਅਰੰਭ ਕਰਨਗੇ। ਇਸ ਮਾਮਲੇ ਵਿੱਚ ਭਾਜਪਾ ਦੇ ਕਈ ਵੱਡੇ ਨੇਤਾਵਾਂ ਸਣੇ ਕੁੱਲ 32 ਮੁਲਜ਼ਮ ਹਨ। ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੱਜ ਨੇ ਇਸ ਮਹੀਨੇ ਦੇ ਅੰਤ ਤੱਕ ਆਪਣਾ ਫ਼ੈਸਲਾ ਸੁਣਾਉਣਾ ਹੈ।
ਬਾਬਰੀ ਮਸਜਿਦ ਮਾਮਲੇ ਦੀ ਸੁਣਵਾਈ ਹੋਈ ਮੁਕੰਮਲ
