ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ
ਬਿਆਸ/ਬਾਬਾ ਬਕਾਲਾ ਸਾਹਿਬ 23 ਜਨਵਰੀ ( ਹਰਮਿੰਦਰ ਸਿੰਘ ਗਿੱਲ ਕਾਲੇਕੇ ) ਅੱਜ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਪਾਲਾ ਸਿੰਘ ਜੀ ਬਾਬਾ ਬਕਾਲਾ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਗਊਆਂ ਅਤੇ ਮੱਝਾਂ ਦੀ ਸੇਵਾ ਸੰਭਾਲ ਕਰਨ ਵਾਲੇ ਨੌਜਵਾਨਾਂ ਦਾ ਭਾਰੀ ਕਾਫ਼ਲਾ 26 ਜਨਵਰੀ ਦੀ ਪਰੇਡ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।
ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਰਵਾਨਾ ਹੋਇਆ ਇਹ ਜਥਾ ਜਿਸ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਿਲ ਸਨ। ਪ੍ਰੰਤੂ ਇਸ ਮੌਕੇ ਬਜ਼ੁਰਗ ਨੇ ਵੀ ਦਿੱਲੀ ਜਾਣ ਲਈ ਇਸ ਜਥੇ ਵਿੱਚ ਭਾਗ ਲਿਆ। ਜੈਕਾਰਿਆਂ ਦੀ ਗੂੰਜ ਵਿੱਚ ਇਹ ਸੇਵਾਦਾਰਾਂ ਦਾ ਜਥਾ ਪੂਰੇ ਜੋਸ਼ੋ ਖਰੋਸ਼ ਨਾਲ ਦਿੱਲੀ ਵੱਲ ਰਵਾਨਾ ਹੋਇਆ।