More

  ਬਾਬਾ ਬੁੱਢਾ ਜੀ ਕਾਲਜ ਬੀੜ੍ਹ ਸਾਹਿਬ ਦੇ ਬੀ.ਸੀ.ਏ ਦੇ ਪੰਜਵੇ ਸਮੈਸਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ਼ਾ

  ਤਰਨਤਾਰਨ, 15 ਜੂਨ (ਬੁਲੰਦ ਆਵਾਜ ਬਿਊਰੋ) – ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਅਤੇ ਡਾਇਰੈਕਟਰ ਡਾ. ਜੋਗਿੰਦਰ ਸਿੰਘ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਕਾਲਜ ਬਾਬਾ ਬੁੱਢਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਘੋਸ਼ਿਤ ਬੀਸੀਏ ਸਮੈਸਟਰ ਪੰਜਵੇਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਭਾਗ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਸ੍ਰ ਰੇਸ਼ਮ ਸਿੰਘ ਨੇ 80% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ । ਇਸੇ ਤਰ੍ਹਾਂ ਹੀ ਕਿਰਨਦੀਪ ਕੌਰ ਪੁੱਤਰੀ ਸ੍ਰ ਸਤਨਾਮ ਸਿੰਘ ਅਤੇ ਸੁਖਰਾਜ ਸਿੰਘ ਪੁੱਤਰ ਸ੍ਰ ਸ਼ਮਸ਼ੇਰ ਸਿੰਘ ਨੇ ਕ੍ਰਮਵਾਰ 75% ਅੰਕ ਹਾਸਿਲ ਕਰਕੇ ਦੂਸਰੇ ਸਥਾਨ (ਦੋਵੇਂ ) ਉੱਪਰ ਰਹੇ ਹਨ। ਕਾਲਜ ਡਾਇਰੈਕਟਰ ਡਾਕਟਰ ਜੋਗਿੰਦਰ ਸਿੰਘ ਕੈਰੋਂ ਅਤੇ ਪ੍ਰਿੰੰਸੀਪਲ ਡਾ. ਜੋਗਿੰਦਰ ਸਿੰਘ ਚੀਮਾ ਨੇ ਬਿਹਤਰੀਨ ਕਾਰਗੁਜ਼ਾਰੀ ਲਈ ਵਿ ਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਨਾ ਵੀ ਕੀਤੀ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਨਾਲ ਸਬੰਧਤ ਪ੍ਰੋ. ਸਾਹਿਬਾਨ ਅਮਰਪ੍ਰੀਤ ਕੌਰ(ਹੈੱਡ), ਡਾ. ਅਮਰਬੀਰ ਸਿੰਘ ਗਿੱਲ, ਖੁਸ਼ਹਾਲ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਸੁਪਰਡੈਂਟ ਤੇਜਿੰਦਰਜੀਤ ਸਿੰਘ ਅਤੇ ਸੁਖਬੀਰ ਸਿੰਘ ਹਾਜਰ ਸਨ ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img