27.9 C
Amritsar
Monday, June 5, 2023

ਬਾਬੇ ਨਾਨਕ ਦਾ ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

Must read

ਅੰਮ੍ਰਿਤਸਰ, 18 ਅਗਸਤ (ਰਛਪਾਲ ਸਿੰਘ) – ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਸੇਲ ਦੇ ਪਿੰਡ ਵਾਸੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਇਕ ਮੰਗ ਪੱਤਰ ਦਿੰਦਿਆਂ ਇਹ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਪਿੰਡ ਕਸੇਲ ਵਿਖੇ ਬਾਬਾ ਸੁਬੇਗ ਸਿੰਘ ਅਤੇ ਬਾਬਾ ਰਾਜਪਾਲ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਸੰਬੰਧੀ ਮੰਗ ਪੱਤਰ ਦਿੰਦਿਆਂ ਅਪੀਲ ਕੀਤੀ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਸੰਗਤਾਂ ਨੂੰ ਗੁਮਰਾਹ ਕਰਕੇ ਕੀਤੇ ਜਾ ਰਹੇ ਗੁਰਦੁਆਰਾ ਸਾਹਿਬ ਦੇ ਨਿਰਮਾਣ ‘ਤੇ ਪਾਬੰਦੀ ਲਗਾਈ ਜਾਵੇ। ਕਿਉਂਕਿ ਪਿੰਡ ਵਿਚ ਪਹਿਲਾ ਤੋਂ ਹੀ 16 ਗੁਰਦੁਆਰਾ ਸਾਹਿਬ ਮੌਜੂਦ ਹਨ। ਇਸ ਮੌਕੇ ਬਾਬਾ ਲਾਲ ਸਿੰਘ, ਹਾਰਵਵਿੰਦਰ ਸਿੰਘ, ਗੁਰਦਿਆਲ ਸਿੰਘ, ਕੰਵਲਜੀਤ ਸਿੰਘ, ਕਾਰਜ ਸਿੰਘ, ਜਸਪਾਲ ਸਿੰਘ, ਜਗਰੂਪ ਸਿੰਘ, ਗੁਰਦੇਵ ਸਿੰਘ, ਬਲਵੰਤ ਸਿੰਘ, ਨਰਵੈਰ ਸਿੰਘ, ਆਦਿ ਪਿੰਡ ਵਾਸੀ ਮੌਜੂਦ ਸਨ

- Advertisement -spot_img

More articles

- Advertisement -spot_img

Latest article