More

  ਬਿਕਰਮ ਸਿੰਘ ਮਜੀਠੀਆ ਨੇ ਘੰਟੇ ਦੇ ਸੈਸ਼ਨ ਨੂੰ ਕਾਲਾ ਦਿਨ ਐਲਾਨਿਆ

  ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਇੱਕ ਘੰਟੇ ਦੇ ਸੈਸ਼ਨ ਨੂੰ ਪੰਜਾਬ ਦੇ ਲੋਕਤੰਤਰ ਦੇ ਇਤਿਹਾਸ ਵਿੱਚ ਕਾਲਾ ਦਿਨ ਕਰਾਰ ਦਿੰਦਿਆਂ ਸਰਕਾਰ ਉੱਤੇ ਲੋਕਾਂ ਦੇ ਮੁੱਦਿਆਂ ’ਤੇ ਬਹਿਸ ਤੋਂ ਭੱਜਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਝੂਠ ਬੋਲਿਆ ਹੈ ਕਿ ਅਕਾਲੀ ਦਲ ਦੇ ਵਿਧਾਇਕ ਮਤੇ ਤੋਂ ਡਰਦੇ ਸਦਨ ਵਿੱਚ ਹਾਜ਼ਰ ਨਹੀਂ ਹੋਏ।

  ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਗਲਤ ਜਾਣ

  ਕਾਰੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਸੈਸ਼ਨ ਵਿੱਚ ਨਹੀਂ ਆਇਆ ਜਦਕਿ ਉਨ੍ਹਾਂ ਦੀ ਸਰਕਾਰ ਨੇ ਵਿਰੋਧੀ ਧਿਰ ਨੂੰ ਵਿਧਾਨ ਸਭਾ ਤੋਂ ਬਾਹਰ ਰੱਖਿਆ। ਮੁੱਖ ਮੰਤਰੀ ਨੇ ਖੁਦ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਕਿਹਾ ਸੀ ਕਿ ਜੋ ਕਰੋਨਾ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿੱਚ ਰਹੇ ਹਨ, ਉਹ ਵਿਧਾਨ ਸਭਾ ਸੈਸ਼ਨ ਵਿੱਚ ਨਾ ਆਉਣ। ਵਿਧਾਨ ਸਭਾ ਦੇ ਸਪੀਕਰ ਨੇ ਵੀ ਇਸ ਸਬੰਧੀ ਚਿੱਠੀ ਜਾਰੀ ਕੀਤੀ ਸੀ। ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਜ਼ਿੰਮੇਵਾਰੀ ਤੋਂ ਕੰਮ ਲਿਆ ਹੈ ਅਤੇ ਕਾਂਗਰਸ ਤੇ ‘ਆਪ’ ਵਿਧਾਇਕਾਂ ਸਮੇਤ ਹੋਰਾਂ ਨੇ ਜ਼ਿੰਮੇਵਾਰੀ ਨਹੀਂ ਦਿਖਾਈ। ਇੱਕ ਕਾਂਗਰਸ ਵਿਧਾਇਕ ਤਾਂ ਕਰੋਨਾ ਪਾਜ਼ੇਟਿਵ ਆਉਣ ਦੇ ਬਾਵਜੂਦ ਸੈਸ਼ਨ ਵਿਚ ਹਾਜ਼ਰ ਰਿਹਾ। ਸ੍ਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੁਲੀਸ ਲਗਾ ਦਿੱਤੀ ਗਈ ਤਾਂ ਕਿ ਉਨ੍ਹਾਂ ਨੂੰ ਸੈਸ਼ਨ ਵਿੱਚ ਜਾਣ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਨਾਲ ਪੇਸ਼ ਆਉਣ ’ਤੇ ਪ੍ਰਸੰਸਾ ਕਰਨ ਦੇ ਬਜਾਏ ਜਾਣ ਬੁੱਝ ਕੇ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ। ਅਕਾਲੀ ਆਗੂ ਨੇ ਕਿਹਾ ਕਿ ਕੇਂਦਰੀ ਆਰਡੀਨੈਂਸਾਂ ਵਰਗੇ ਮਹੱਤਵਪੂਰਨ ਮੁੱਦੇ ਉੱਤੇ ਕੇਵਲ 30 ਮਿੰਟ ਦੇ ਸੈਸ਼ਨ ਦੀ ਥਾਂ ਵਿਰੋਧੀ ਧਿਰਾਂ ਨੂੰ ਇਸ ਮੁੱਦੇ ਉੱਤੇ ਚਰਚਾ ਲਈ ਖੁੱਲ੍ਹਾ ਸਮਾਂ ਦੇਣਾ ਚਾਹੀਦਾ ਸੀ। ਇਸ ਤੋਂ ਇਲਾਵਾ 56 ਸੌ ਕਰੋੜ ਰੁਪਏ ਦਾ ਸ਼ਰਾਬ ਘੁਟਾਲਾ, ਜ਼ਹਿਰੀਲੀ ਸ਼ਰਾਬ ਤਰਾਸਦੀ, ਰੇਤ ਮਾਫ਼ੀਆ ਦੀ ਲੁੱਟ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਪੈਸੇ ਵਿੱਚ 69 ਕਰੋੜ ਰੁਪਏ ਦਾ ਘੁਟਾਲਾ ਆਦਿ ਉੱਤੇ ਚਰਚਾ ਲਈ ਸਮਾਂ ਹੀ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਦਾ ਸੈਸ਼ਨ ਮੁੜ ਬੁਲਾਉਣਾ ਚਾਹੀਦਾ ਹੈ ਤਾਂ ਕਿ ਜ਼ਰੂਰੀ ਮੁੱਦਿਆਂ ਉੱਤੇ ਚਰਚਾ ਹੋ ਸਕੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img