9,10 ਅਤੇ 11 ਅਗਸਤ ਨੂੰ ਪਟਿਆਲਾ ਵਿਖੇ ਲਾਏ ਜਾ ਰਹੇ ਧਰਨੇ ਦੀ ਪੂਰਨ ਹਮਾਇਤ ਕਰਨ ਐਲਾਨ
ਅੰਮ੍ਰਿਤਸਰ 14 ਜੁਲਾਈ (ਗਗਨ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 7 ਮਜ਼ਦੂਰ ਜਥੇਬੰਦੀਆਂ ਦੇ ਪਟਿਆਲਾ ਧਰਨੇ ਦੀ ਹਦਾਇਤਾਂ ਅਤੇ 17 ਜੁਲਾਈ ਨੂੰ ਪੰਜਾਬ ਦੇ ਮੈਬਰ ਪਾਰਲੀਮੈਟ ਨੂੰ ਚਿਤਾਵਨੀ ਪੱਤਰ ਦੇਣ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਿੰਡ ਸੋਹੀਆ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਅੰਮ੍ਰਿਤਸਰ ਗੁਰਦਾਸਪੁਰ ਅਤੇ ਤਰਨਤਾਰਨ ਤਿੰਨ ਜ਼ਿਲ੍ਹਿਆਂ ਦੀ ਭਰਵੀ ਮੀਟਿੰਗ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਪਿੰਡ ਪੱਧਰ ਤੱਕ ਦੇ ਸੈਂਕੜੇ ਕਿਸਾਨ ਆਗੂ ਅਤੇ ਔਰਤਾਂ ਸ਼ਾਮਲ ਹੋਈਆਂ ।ਇਸ ਮੌਕੇ ਕੋਕਰੀ ਨੇ ਪੰਜਾਬ ਦੀਆਂ 7 ਪੇਂਡੂ ਅਤੇ ਮਜ਼ਦੂਰ ਯੂਨੀਅਨਾਂ ਵੱਲੋਂ 9,10 ਅਤੇ 11 ਅਗਸਤ ਨੂੰ ਪਟਿਆਲਾ ਵਿਖੇ ਲਾਏ ਜਾ ਰਹੇ ਦਿਨ ਰਾਤ ਦੇ ਧਰਨੇ ਦੀ ਹਮਾਇਤ ਬਾਰੇ ਜਥੇਬੰਦੀਆਂ ਦੇ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ।
ਇਸ ਧਰਨੇ ਦੀਆਂ ਮੰਗਾਂ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਨ ਦੀ ਮੁੱਖ ਮੰਗ ਤੋਂ ਇਲਾਵਾ ਕਿਰਤ ਕਨੂੰਨਾਂ ਦੀਆਂ ਸੋਧਾਂ ਰੱਦ ਕਰਨ ਕਿਸਾਨ ਮਜ਼ਦੂਰਾਂ ਦੀਆਂ ਮੁਕੰਮਲ ਕਰਜ਼ਾ ਮਾਫ ਅਤੇ ਬਿਜਲੀ ਦੇ ਪੁਰਾਣੇ ਬਕਾਏ ਖਤਮ ਕਰਨ ਜ਼ਮੀਨੀ ਸੁਧਾਰ ਲਾਗੂ ਕਰਨ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਸਸਤੇ ਠੇਕੇ ਤੇ ਮਜ਼ਦੂਰਾਂ ਨੂੰ ਦੇਣ ਆਦਿ ਸਬੰਧੀ ਮੰਗਾਂ ਸ਼ਾਮਿਲ ਹਨ।ਕਿਸਾਨਾਂ ਵੱਲੋਂ ਇਸ ਧਰਨੇ ਵਿੱਚ ਸੰਕੇਤਕ ਸ਼ਮੂਲੀਅਤ ਤੋਂ ਇਲਾਵਾ ਲੰਗਰ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਉਨਾ ਇਹ ਵੀ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 17 ਜੁਲਾਈ ਨੂੰ ਪੰਜਾਬ ਦੇ ਸਾਰੇ ਮੈਬਰ ਪਾਰਲੀਮੈਟ ਨੂੰ ਮੌਨ ਸ਼ੂਟ ਸੰਸਦ ਇਜਲਾਸ ਦੌਰਾਨ ਕਿਸਾਨ ਮੋਰਚੇ ਦੀਆਂ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਉਠਾਉਣ ਬਾਰੇ ਚਿਤਾਵਨੀ ਪੱਤਰ ਦਿੱਤੇ ਜਾਣਗੇ ।ਇਸ ਤੋਂ ਇਲਾਵਾ ਦਿੱਲੀ ਮੋਰਚੇ ਵਿਚ ਅਤੇ ਪੰਜਾਬ ਅੰਦਰ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਵੀ ਗਿਣਤੀ ਹੋਰ ਵਧਾਉਣ ਦਾ ਸੱਦਾ ਦਿੱਤਾ ਗਿਆ।ਇਸ ਮੀਟਿੰਗ ਵਿੱਚ ਕੁਲਦੀਪ ਸਿੰਘ ਜ਼ਿਲਾ ਪ੍ਰਧਾਨ ਅੰਮ੍ਰਿਤਸਰ, ਦਲਜੀਤ ਸਿੰਘ ਸਕੱਤਰ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਤੋਂ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਜਸਬੀਰ ਸਿੰਘ ਗੰਡੀਵਿੰਡ ਆਦਿ ਨੇ ਸੰਬੋਧਨ ਕੀਤਾ।ਇਸ ਮੌਕੇ ਕਸਮੀਰ ਸਿੰਘ ਧੰਘਾਈ (ਬਲਾਕ ਪ੍ਰਧਾਨ ਅਜਨਾਲਾ), ਜਸਪਾਲ ਸਿੰਘ, ਪਲਵਿੰਦਰ ਸਿੰਘ ਮਾਹਲ, ਬਾਬਾ ਕਰਮਜੀਤ ਸਿੰਘ ( ਬਲਾਕ ਪ੍ਰਧਾਨ ਅਟਾਰੀ ) ਹਰਚਰਨ ਸਿੰਘ ਮੱਦੀਪੁਰਾ ( ਜਿਲਾ ਜਨਰਲ ਸਕੱਤਰ) , ਡਾ ਪਰਮਿੰਦਰ ਸਿੰਘ ਪੰਡੋਰੀ ਵੜੈਚ (ਜਨਰਲ ਸਕੱਤਰ ਬਲਾਕ ਅਟਾਰੀ ) ਬਾਬਾ ਰਾਜਨ, ਕੁਲਬੀਰ ਸਿੰਘ ਜੇਠੂਵਾਲ, ਬਾਬਾ ਸਤਨਾਮ ਸਿੰਘ, ਯਸ਼ਪਾਲ ਝਬਾਲ, ਰਛਪਾਲ ਸਿੰਘ ਟਰਪਈ, ਬਘੇਲ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ