30 C
Amritsar
Saturday, June 3, 2023

ਬੀਬੀ ਜਗੀਰ ਕੌਰ ਨੇ ਬੀੜੀਆਂ ਦੇ ਬੰਡਲ ਉੱਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਾਉਣ ਦਾ ਕੀਤਾ ਵਿਰੋਧ

Must read

ਅੰਮ੍ਰਿਤਸਰ, 30 ਮਈ (ਰਛਪਾਲ ਸਿੰਘ) – ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀਆਂ ਦੇ ਬੰਡਲ ਉੱਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਫੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਵਿੱਚ ਗੁਰੂਤਾਜ ਨਾਂ ਦੇ ਬੀੜੀਆਂ ਦੇ ਬੰਡਲ ’ਤੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਈ ਗਈ ਹੈ। ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀੜੀ ਫੈਕਟਰੀ ਵੱਲੋਂ ਕੀਤੀ ਗਈ ਇਸ ਹਰਕਤ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨੂੰ ਵਰਜਿਤ ਤੰਬਾਕੂ (ਬੀੜੀ) ਦੇ ਪੈਕਟ ’ਤੇ ਵਰਤਿਆ ਗਿਆ ਹੈ ਅਤੇ ਇਹ ਕਿਸੇ ਸ਼ਰਾਰਤੀ ਦਿਮਾਗ ਦੀ ਸੋਚੀ-ਸਮਝੀ ਚਾਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣ-ਬੁੱਝ ਕੇ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀੜੀ ਦੇ ਬੰਡਲ ’ਤੇ ਤਸਵੀਰ ਲਗਾਉਣ ਵਾਲਿਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਸਖ਼ਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਫੈਕਟਰੀ ਮਾਲਕਾਂ ਨੇ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨੂੰ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

- Advertisement -spot_img

Latest article