ਬੀਮਾ ਯੋਜਨਾ ਦਾ ਲਾਭ ਲੈਣ ਲਈ ਛੇਤੀ ਤੋਂ ਛੇਤੀ ਈ-ਕਾਰਡ ਬਣਾਉਣ ਲਾਭਪਾਤਰੀ : ਡੀਸੀ

12

ਤਰਨਤਾਰਨ : ਡੀਸੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਤਕ ਲਾਭ ਪਹੁੰਚਾਉਣ ਲਈ 28 ਫਰਵਰੀ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ, ਮਾਰਕੀਟ ਕਮੇਟੀਆਂ ਤੇ ਸਿਵਲ ਹਸਪਤਾਲ ‘ਚ ਈ-ਕਾਰਡ ਬਣਾਏ ਜਾ ਰਹੇ ਹਨ ਤੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਕੈਂਪ ਲਾ ਕੇ ਈ ਕਾਰਡ ਬਣਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਉਹ ਆਪਣੇ ਨੇੜਲੇ ਸਥਾਨ ‘ਤੇ ਜਾ ਕੇ ਇਸ ਯੋਜਨਾ ਦਾ ਕਾਰਡ ਜ਼ਰੂਰ ਬਣਵਾਉਣ।

Italian Trulli

ਡੀਸੀ ਨੇ ਦੱਸਿਆ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਤੇ ਸੂਚੀਬੱਧ ਪ੍ਰਰਾਈਵੇਟ ਹਸਪਤਾਲਾਂ ‘ਚ 5 ਲੱਖ ਤਕ ਦਾ ਕੈਸ਼ਲੈੱਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕੋਈ ਵੀ ਲਾਭਪਾਤਰੀ ਆਪਣੇ ਦਸਤਾਵੇਜ਼ ਲੈ ਕੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ-ਫਾਰਮ ਧਾਰਕ ਧਾਰਕ ਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਕਾਮੇ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟ੍ਰੇਸ਼ਨ ਕਾਰਡ ਤੇ ਪੀਲੇ ਕਾਰਡ ਧਾਰਕ ਪੱਤਰਕਾਰ ਆਧਾਰ ਕਾਰਡ ਲੈ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ।