More

  ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ ਵਾਕ ਐਂਟਰਟੇਨਮੈਂਟ ਐਂਡ ਟੈਕਨੌਲੋਜੀ ਸਮੈਸਟਰ ਪਹਿਲੇ ਦੇ ਨਤੀਜਿਆਂ ‘ਚ ਮਾਰੀ ਬਾਜੀ

  ਅੰਮ੍ਰਿਤਸਰ, 21 ਜੁਲਾਈ (ਗਗਨ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਘੋਸ਼ਿਤ ਬੀ ਵਾਕ ਐਂਟਰਟੇਨਮੈਂਟ ਐਂਡ ਟੈਕਨੌਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ‘ਚ ਵੰਸ਼ਿਕਾ ਮਹਿਰਾ 85.5 % ਅੰਕਾਂ ਨਾਲ ਕਾਲਜ ‘ਚ ਪਹਿਲੇ, ਦੀਕਸ਼ਾ ਖੰਨਾ 85 % ਅੰਕ ਪ੍ਰਾਪਤ ਕਰਕੇ ਦੂਜੇ ਅਤੇ ਅਨਨਿਆ ਮਲਹੋਤਰਾ 84 % ਅੰਕਾਂ ਨਾਲ ਕਾਲਜ ‘ਚ ਤੀਜੇ ਸਥਾਨ ‘ਤੇ ਰਹੀ।

  ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੰਦੇ ਹੋਏ ਉਹਨਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰੇਰਣਾ ਦਿੱਤੀ। ਵਾਈਸ ਪ੍ਰਿੰਸੀਪਲ ਪ੍ਰੋ. ਸੰਦੀਪ ਜੁਤਸ਼ੀ, ਡੀਨ ਅਕਾਦਮਿਕ ਡਾ. ਸਿਮਰਦੀਪ, ਪ੍ਰੋ. ਕਿਰਨ ਗੁਪਤਾ ਅਤੇ ਪ੍ਰੋ. ਸੰਜੀਵ ਸ਼ਰਮਾ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img