ਪਟਿਆਲਾ, 25 ਜੂਨ (ਬੁਲੰਦ ਆਵਾਜ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਥੇ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਰੁਜ਼ਗਾਰ ਪ੍ਰਾਪਤੀ ਦੇ ਨਾਅਰੇ ਹੇਠ ਜਾ ਰਹੇ ਈਟੀਟੀ ਟੈੱਟ ਪਾਸ 2364 ਸਿਲੈਕਟਡ ਅਧਿਆਪਕ ਯੂਨੀਅਨ ਦੇ ਕਾਰਕੁਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ ਤੇ ਕਈ ਦਰਜ਼ਨ ਬੇਰੁਜ਼ਗਾਰਾਂ ਨੂੰ ਹਿਰਾਸਤ ’ਚ ਲੈ ਕੇ ਥਾਣਿਆਂ ’ਚ ਬੰਦ ਕਰ ਦਿੱਤਾ। ਪ੍ਰਦਰਸ਼ਕਾਰੀ ਅਧਿਆਪਕਾਂ ਦਾ ਸ਼ਿਕਵਾ ਹੈ ਕਿ ਸਰਕਾਰ ਚੋਣ ਦੇ ਬਾਵਜੂਦ ਨਿਯੁਕਤੀ ਪੱਤਰ ਨਹੀਂ ਦੇ ਰਹੀ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਿਯੁਕਤੀ ਪੱਤਰ ਦਿੱਤੇ ਜਾਣ।