-1.2 C
Munich
Tuesday, February 7, 2023

ਬੰਦੀ ਸਿੰਘਾਂ ਦੀ ਰਿਹਾਈ ਜਸਵਿੰਦਰ ਸੋਹਲ ਨੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਕੀਤੀ ਮੁਲਾਕਾਤ

Must read

ਸ੍ਰੀ ਅੰਮ੍ਰਿਤਸਰ ਸਾਹਿਬ, 27 ਨਵੰਬਰ (ਜਤਿੰਦਰ ਸਿੰਘ ਬੇਦੀ) – ਹਿਊਮਨ ਰਾਈਟ ਐਮਰਜੈਂਸੀ ਹੈਲਪਲਾਈਨ ਦੇ ਇਕ ਵਫਦ ਨੇ ਪੰਜਾਬ ਪ੍ਰਧਾਨ ਜਸਵਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਮਿਨਊਰਟੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਵਿੰਦਰ ਕੌਰ ਸੋਹਲ ਨੇ ਦੱਸਿਆ ਕਿ ਅੱਜ ਤੋਂ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਉਸ ਮਾਮਲੇ ‘ਤੇ ਕੋਈ ਗੱਲਬਾਤ ਨਹੀਂ ਕੀਤੀ ਗਈ। ਜਿਸ ‘ਤੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮੁੱਦੇ ‘ਤੇ ਬੜੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਥੋੜੇ ਸਮੇਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਕਾਂਗਰਸ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਜਦ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਹੁੰਦੀ ਹੈ ਤਾਂ ਇਹ ਉਸ ਉੱਪਰ ਪਰਦਾ ਪਾ ਕੇ ਸਿਆਸਤ ਕਰਦੇ ਹਨ। ਕੀ ਬੰਦੀ ਸਿੰਘ ਰਿਹਾਅ ਨਹੀਂ ਹੋਣੇ ਚਾਹੀਦੇ, ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਦੇ ਘਰ ਦੇ ਇਕ ਜੀਅ ਤੇ ਸਾਬਕਾ ਮੁੱਖ ਮੰਤਰੀ ਦੀ ਮੌਤ ਹੋਈ ਹੈ, ਪਰ ਪੰਜਾਬ ਦੇ ਲੋਕਾਂ ਨੇ 84 ਦੇ ਕਤਲੇਆਮ ਸਮੇਂ ਕਾਂਗਰਸ ਦੀ ਸਰਕਾਰ ਤੇ ਸਮੇਂ ਦੀ ਹਕੂਮਤ ਵਲੋਂ ਕੀਤੇ ਅੱਤਿਆਚਾਰ ਤੇ ਫ਼ੳਮਪ;ਰਾਖ ਦਿਲੀ ਦਿਖਾਉਣ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਤੋਂ ਲਗਾਤਾਰ ਦੋ ਵਾਰ ਮੈਂਬਰ ਪਾਰਲੀਮੈਂਟ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਵਧਾਇਕ ਬਣਾਇਆ ਹੈ। ਜਿਸ ਤੋਂ ਬਾਅਦ ਹੁਣ ਰਵਨੀਤ ਸਿੰਘ ਬਿੱਟੂ ਅਤੇ ਗੁਰਕੀਰਤ ਸਿੰਘ ਕੋਟਲੀ ਦਾ ਫਰਜ਼ ਬਣਦਾ ਹੈ ਕਿ ਉਹ ਵੀ ਪਿਛਲੀਆਂ ਗੱਲਾਂ ਨੂੰ ਛੱਡ ਕੇ ਆਪਣੇ ਵਡੱਪਣ ਦਿਖਾਉਂਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿੱਕਾ ਬਣਨ ਦੀ ਬਜਾਏ ਅੱਗੇ ਹੋ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਸਕੇ।

- Advertisement -spot_img

More articles

- Advertisement -spot_img

Latest article