ਬੱਚੀ ਨਾਲ ਛੇੜਛਾੜ ਕਰਨ ਵਾਲੇ ਗ੍ਰੰਥੀ ਦਾ ਪਿੰਡ ਵਾਲਿਆਂ ਨੇ ਲਾਇਆ ਕੁਟਾਪਾ

9

                                                                                                                          ਬਠਿੰਡਾ, 23 ਮਈ (ਬੁਲੰਦ ਆਵਾਜ ਬਿਊਰੋ) 

Italian Trulli

 ਬਠਿੰਡਾ ਦੇ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਵਿਖੇ 60 ਵਰਿ੍ਹਆਂ ਦੇ ਗ੍ਰੰਥੀ ਸਿੰਘ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਦਸਵੀਂ ਦਾ ਦਿਹਾੜਾ ਹੋਣ ਕਰਕੇ 8 ਸਾਲਾਂ ਬੱਚੀ ਤੇ ਉਸਦਾ ਚਾਚਾ ਗੁਰੂਘਰ ਆਏ, ਤਾਂ ਉਸਦਾ ਚਾਚਾ ਗੁਰੂਘਰ ਵਿਖੇ ਸੇਵਾ ਕਰਨ ਲਗ ਗਿਆ ਤੇ ਬੱਚੀ ਖੇਡਦੀ ਖੇਡਦੀ ਗ੍ਰੰਥੀ ਸਿੰਘ ਦੀ ਰਿਹਾਇਸ਼ ਵੱਲ ਚਲੀ ਗਈ ਤਾਂ ਗ੍ਰੰਥੀ ਸਿੰਘ ਗੁਰਨਾਮ ਸਿੰਘ ਵੱਲੋਂ ਬੱਚੀ ਨੂੰ ਇਕੱਲਿਆ ਦੇਖ ਕੇ ਉਸ ਨਾਲ ਸਰੀਰਕ ਛੇੜਛਾੜ ਕੀਤੀ ਤਾਂ ਡਰਦੀ ਹੋਈ ਬੱਚੀ ਨੇ ਭੱਜ ਕੇ ਉਕਤ ਘਟਨਾ ਬਾਰੇ ਆਪਣੇ ਚਾਚੇ ਨੂੰ ਦੱਸਿਆ ਤਾਂ ਉਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਗੁਰਨਾਮ ਸਿੰਘ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ।

ਉਕਤ ਮਾਮਲੇ ਸਬੰਧੀ ਥਾਣਾ ਬਾਲਿਆਂਵਾਲੀ ਦੇ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਦੇ ਚਾਚਾ ਜਸਵੰਤ ਸਿੰਘ ਦੇ ਬਿਆਨਾਂ ਦੇ ਅਧਾਰਿਤ ਕੇਸ ਦੇ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ 354 ਪੋਸਕੋ ਆਦਿ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਹਵਾਲਤ ਚ ਬੰਦ ਕਰ ਦਿੱਤਾ ਗਿਆ ਹੈ।