ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ 30 ਵਿਅਕਤੀ ਖੂਹ ਵਿੱਚ ਡਿੱਗੇ

ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ 30 ਵਿਅਕਤੀ ਖੂਹ ਵਿੱਚ ਡਿੱਗੇ

ਚੰਡੀਗੜ੍ਹ, 16 ਜੁਲਾਈ (ਬੁਲੰਦ ਆਵਾਜ ਬਿਊਰੋ) – ਮੱਧ ਪ੍ਰਦੇਸ਼ ਵਿੱਚ ਵਿਦੀਸ਼ਾ ਜ਼ਿਲ੍ਹੇ ਦੇ ਗੰਜਬਸੌਦਾ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਦੇਰ ਸ਼ਾਮ 30 ਵਿਅਕਤੀ ਖੂਹ ਵਿੱਚ ਡਿੱਗ ਪਏ, ਜਿਨ੍ਹਾਂ ਵਿੱਚੋਂ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਦਫਤਰ ਨੇ ਕਿਹਾ ਕਿ ਖੂਹ ਵਿੱਚ ਡਿੱਗਣ ਵਾਲੇ ਦੋ ਲੋਕਾਂ ਦੀਆਂ ਲਾਸ਼ਾਂ ਬੀਤੀ ਦੇਰ ਰਾਤ ਅਤੇ ਇੱਕ ਸ਼ੁੱਕਰਵਾਰ ਯਾਨੀ ਅੱਜ ਸਵੇਰੇ ਪ੍ਰਾਪਤ ਹੋਈ ਹੈ। ਜਦ ਕਿ 16 ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ ਗਿਆ।

ਫ਼ਿਲਹਾਲ ਬਚਾਅ ਕਾਰਜ ਜਾਰੀ ਹੈ। ਰਾਜ ਮੰਤਰੀ ਵਿਸ਼ਵਾਸ ਸਾਰੰਗ ਵੀ ਮੌਕੇ ‘ਤੇ ਮੌਜੂਦ ਸਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਵਾਰਸਾਂ ਲਈ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਜ਼ਖਮੀਆਂ ਦਾ ਮੁਫਤ ਡਾਕਟਰੀ ਇਲਾਜ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

Bulandh-Awaaz

Website: