28 C
Amritsar
Monday, May 29, 2023

ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ : ਢੋਸੀਵਾਲ

Must read

ਆਜ਼ਾਦੀ ਦਾ ਨਿੱਘ ਇਹਨਾਂ ਦੀ ਦੇਣ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਮਿੱਤਲ) – ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਅੱਜ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ। ਮਿਸ਼ਨ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਵਾਲੀ ਇਸ ਮੀਟਿੰਗ ਵਿੱਚ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਸਮੇਤ ਸ਼ੈਲਜਾ ਗਿਰਧਰ, ਛਿੰਦਰ ਕੌਰ ਧਾਲੀਵਾਲ, ਡਾ.ਸੁਰਿੰਦਰ ਗਿਰਧਰ, ਸਾਹਿਲ ਕੁਮਾਰ ਹੈਪੀ, ਚੌ. ਬਲਬੀਰ ਸਿੰਘ, ਓ.ਪੀ. ਖਿੱਚੀ, ਅਰਨਵ ਗਿਰਧਰ ਅਤੇ ਨਰਿੰਦਰ ਕਾਕਾ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਮੌਜੂਦ ਸਭ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਚਿੱਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸਿਜਦਾ ਕੀਤਾ। ਇਸ ਮੌਕੇ ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਸ੍ਰ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਹਨਾਂ ਦੀ ਸ਼ਹਾਦਤ ਦੇ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਮੀਟਿੰਗ ਦੌਰਾਨ ਸਮੂਹ ਬੁਲਾਰਿਆਂ ਨੇ ਸ਼ਹੀਦਾਂ ਵੱਲੋਂ ਦਿਖਲਾਏ ਰਸਤੇ ਉਪਰ ਚੱਲਣ ਦੀ ਅਪੀਲ ਕੀਤੀ।
- Advertisement -spot_img

More articles

- Advertisement -spot_img

Latest article