ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਦੀ ਮੰਦਹਾਲੀ ਦਾ ਮਸਲਾ ਸੰਸਦ ਵਿੱਚ ਚੁੱਕਣਗੇ

29

ਪੰਜਾਬੀ ਯੂਨੀਵਰਸਿਟੀ ਵਿੱਚ ਅਧਿਆਪਕਾਂ ਤੇ ਕਰਮਚਾਰੀਆਂ ਦੇ ਚੱਲ ਰਹੇ ਰੋਸ ਧਰਨਿਆਂ ਵਿੱਚ ਅੱਜ ਆਮ ਅਦਾਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਪਹਿਲਾਂ ਪੂਟਾ ਵੱਲੋਂ ਵਾਈਸ ਚਾਂਸਲਰ ਦੇ ਯੂਨੀਵਰਸਿਟੀ ਸਥਿਤ ਘਰ-ਕਮ-ਕੈਂਪਸ ਆਫਿਸ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲਿਆ ਅਤੇ ਬਾਅਦ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਾਈਸ ਚਾਂਸਲਰ ਦੇ ਦਫ਼ਤਰ ਸਾਹਮਣੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਹਿੱਸਾ ਲਿਆ। ਉਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਦੋਹਾਂ ਧਰਨਿਆਂ ਦੌਰਾਨ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੀ ਮੰਦਹਾਲੀ ਦਾ ਮਸਲਾ ਸੰਸਦ ਵਿੱਚ ਚੁਕਾਂਗੇ

Italian Trulli