More

  ਭਾਜਪਾਈ ਮੰਤਰੀ ਦੇ ਪੁੱਤਰ ਹੱਥੋਂ ਮਰੇ ਕਿਸਾਨਾਂ ਦੀ ਯਾਦ ਵਿੱਚ ਅੰਮ੍ਰਿਤਸਰ ਵਿੱਚ ਕੱਢਿਆ ਗਿਆ ਕੈਂਡਲ ਲਾਈਟ ਮਾਰਚ

  ਭਾਜਪਾ ਦੇ ਰਾਜ ਵਿੱਚ ਹੌਲੀ-ਹੌਲੀ ਮਰ ਰਿਹਾ ਹੈ ਲੋਕਤੰਤਰ: ਐਨ.ਐਸ.ਯੂ.ਆਈ. ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ

  ਅੰਮ੍ਰਿਤਸਰ, 6 ਅਕਤੂਬਰ (ਗਗਨ) – ਅੰਨਦਾਤਾ ਕਿਸਾਨਾਂ ਦੀ ਹੱਤਿਆ ਦੀ ਸਾਜ਼ਿਸ਼ ਘੜਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਸਖਤ ਨਿੰਦਿਆ ਕਰਦਿਆਂ ਐਨ.ਐਸ.ਯੂ.ਆਈ. ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਸਪੱਸ਼ਟ ਤੌਰ ‘ਤੇ ਕਿਸਾਨਾਂ ਖਿਲਾਫ ਹਿੰਸਾ ਭੜਕਾਉਣ ਅਤੇ ਆਪਣੇ ਪੁੱਤਰ ਨਾਲ ਮਿਲ ਕੇ ਆਪਣੇ ਵਹੀਕਲ ਨਾਲ ਕਿਸਾਨਾਂ ਦੀ ਹੱਤਿਆ ਕਰਨ ਵਿੱਚ ਸ਼ਾਮਲ ਹੈ। ਉਹਨਾਂ ਕਿਹਾ ਕਿ ਦੋਵਾਂ ਪਿਓ-ਪੁੱਤਰਾਂ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨਾ ਚਾਹੀਦਾ ਹੈ। ਸਥਾਨਕ ਕੰਪਨੀ ਬਾਗ ਤੋਂ ਕੈਂਡਲ ਲਾਈਟ ਮਾਰਚ ਦੀ ਅਗਵਾਈ ਕਰਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਜੋ ਵੀ ਸਾਡੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਕਿਹਾ ਕਿ ਇਹ ਸੋਚ ਕੇ ਹੀ ਦਿਲ ਘਬਰਾ ਜਾਂਦਾ ਹੈ ਜੋ ਕਿ ਭਾਜਪਾ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਹੈ।

  ਇਸ ਘਟਨਾ ਲਈ ਜਿੰਮੇਵਾਰ ਭਾਜਪਾ ਨੂੰ ਨਾ ਬੱਚ ਕੇ ਨਿਕਲਣ ਦੇ ਕਾਂਗਰਸ ਪਾਰਟੀ ਦੇ ਤਹੱਈਏ ਨੂੰ ਦੁਹਰਾਉਂਦਿਆਂ ਅਕਸ਼ੈ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹਮੇਸ਼ਾ ਦੇਸ਼ ਦੇ ਅੰਨਦਾਤਾ ਕਿਸਾਨਾਂ ਨਾਲ ਖੜ੍ਹੇ ਹਨ। ਉਹਨਾਂ ਕਿਹਾ ਕਿ ਇਸ ਘਟਨਾ ਕਾਰਨ ਲੋਕਾਂ ਵਿੱਚ ਪੈਦਾ ਹੋਏ ਗੁੱਸੇ ਨਾਲ ਨਜਿੱਠਣਾ ਭਾਜਪਾ ਦੇ ਵੱਸ ਵਿੱਚ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਆਗੂਆ ਨੂੰ ਪੀੜਤ ਕਿਸਾਨਾਂ ਨਾਲ ਮਿਲਣ ਤੋਂ ਰੋਕਣਾ ਸੰਵਿਧਾਨ ਦੇ ਉਲਟ ਹੈ ਅਤੇ ਭਾਜਪਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਨਾਲ ਨਾਲ ਉਹਨਾਂ ਦੇ ਲੋਕਤੰਤਰਿਕ ਅਧਿਕਾਰ ਨੂੰ ਕੁਚਲਣਾ ਚਾਹੁੰਦੀ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img