Bulandh Awaaz

Headlines
ਯੋਗੀ ਦਾ ‘ਰਾਮਰਾਜ’, ਔਰਤਾਂ ਲਈ ਵਹਿਸ਼ੀ ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਖਬਰ ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ

ਭਾਰਤੀ ਤੇ ਹਰਸ਼ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜੇ : ਡਰੱਗਜ਼ ਕੇਸ

ਨਵੀਂ ਦਿੱਲੀ, 22 ਨਵੰਬਰ  : ਅਦਾਲਤ ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ• ਹੋਵੇਗੀ। ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਨਵਾਬ ਮਲਿਕ ਨੇ ਡਰੱਗਜ਼ ਕੇਸ ਦੀ ਜਾਂਚ ਨੂੰ ਲੈ ਕੇ ਇੱਕ ਵੱਡੀ ਗੱਲ ਕਹੀ ਹੈ। ਮਲਿਕ ਨੇ ਕਿਹਾ ਕਿ “ਐਨਸੀਬੀ ਉਨ•ਾਂ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜਿਹੜੇ ਨਸ਼ੇ ਦਾ ਸੇਵਨ ਕਰਦੇ ਹਨ। ਉਹ ਨਸ਼ੇੜੀ ਹਨ। ਉਨ•ਾਂ ਨੂੰ ਨਸ਼ਾ ਛੁਡਾਓ ਕੇਂਦਰ ਭੇਜਿਆ ਜਾਣਾ ਚਾਹੀਦਾ ਹੈ, ਨਾ ਕਿ ਜੇਲ•। ਐਨਸੀਬੀ ਦਾ ਫਰਜ਼ ਹੈ ਕਿ ਨਸ਼ਾ ਤਸਕਰਾਂ ਨੂੰ ਟਰੈਕ ਕੀਤਾ ਜਾਵੇ, ਪਰ ਉਨ•ਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ•ਾਂ ਦੋਸ਼ ਲਾਇਆ ਕਿ ਐਨਸੀਬੀ ਫਿਲਮ ਇੰਡਸਟਰੀ ਤੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰਾਂ ਦੀ ਰੱਖਿਆ ਕਰ ਰਹੀ ਹੈ।”

ਦੱਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕੱਲ• ਕਾਮੇਡੀਅਨ ਭਾਰਤੀ ਸਿੰਘ ਨੂੰ ਲੰਬੀ ਪੁੱਛ ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਵਾਲੇ ਘਰ ‘ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਛਾਪੇ ਮਾਰੀ ਕੀਤੀ ਸੀ। ਇਸ ਦੌਰਾਨ ਉਸ ਦੇ ਘਰ ‘ਚੋਂ ਗਾਂਜਾ ਬਰਾਮਦ ਕੀਤਾ ਗਿਆ ਸੀ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਦਾਕਾਰਾ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ ਸੀ। ਜਿਸ ਮਗਰੋਂ ਐਨਸੀਬੀ ਉਨ•ਾਂ ਦੋਵਾਂ ਨੂੰ ਨਾਲ ਲੈ ਗਈ ਸੀ। ਲੰਬੀ ਪੁੱਛ-ਗਿੱਛ ਮਗਰੋਂ ਭਾਰਤੀ ਸਿੰਘ ਨੇ ਕਬੂਲ ਕਰ ਲਿਆ ਕਿ ਉਹ ਡਰੱਗਜ਼ ਲੈਂਦੀ ਹੈ। ਇਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

bulandhadmin

Read Previous

ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲੇ ਸਰਕਾਰ: ਸਿਮਰਜੀਤ ਬੈਂਸ

Read Next

ਸਟਾਰ ਫੁੱਟਬਾਲਰ ਡਿਆਗੋ ਮਾਰਾਡੋਨਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!