More

  ਭਾਰਤ ਬੰਦ ਰਿਹਾ ਪਰ ਸ਼੍ਰੋਮਣੀ ਕਮੇਟੀ ਦੇ ਦਫਤਰ ਰਹੇ ਖੁੱਲੇ

  ਮੁਲਾਜਮਾਂ ਵਿੱਚ ਰੋਸ, ਕਿਸਾਨਾਂ ਨੇ ਕੀਤੀ ਨਿੰਦਾ

  ਅੰਮ੍ਰਿਤਸਰ, 28 ਸਤੰਬਰ (ਬੁਲੰਦ ਆਵਾਜ ਬਿਊਰੋ) – ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਇਥੋ ਤੱਕ ਦਾਅਵਾ ਕਰ ਰਹੇ ਹਨ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਉਹਨਾਂ ਨੇ ਕੇਂਦਰ ਸਰਕਾਰ ਵਿਚਲੀ ਮੰਤਰੀ ਦੀ ਕੁਰਸੀ ਦਾ ਤਿਆਗ ਕਰ ਦਿੱਤਾ ਤੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਜਾ ਕੇ ਰੈਲੀ ਵੀ ਕੀਤੀ ਪਰ ਦੂਸਰੇ ਪਾਸੇ ਅਕਾਲੀ ਦਲ ਬਾਦਲ ਦੇ ਪ੍ਰਬੰਧ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਖੋ ਪਰੋਖੇ ਕਰਦਿਆ ਸ਼੍ਰੋਮਣੀ ਕਮੇਟੀ ਦੇ ਦਫਤਰ ਬੰਦ ਕਰਨ ਦੀ ਬਜਾਏ ਖੁੱਲੇ ਰੱਖੇ ਜਿਸ ਨੂੰ ਲੈ ਕੇ ਮੁਲਾਜਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਕਿਉਕਿ ਵਧੇਰੇ ਕਰਕੇ ਮੁਲਾਜ਼ਮ ਕਿਸਾਨੀ ਕਿੱਤੇ ਨਾਲ ਸਬੰਧਿਤ ਹਨ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ ਦਿੰਦਿਆਂ ਗੁਰੂ ਕੇ ਲੰਗਰਾਂ ਅਤੇ ਕਿਸਾਨਾਂ ਲਈ ਸ਼ੈੱਡ ਆਦਿ ਬਣਾ ਕੇ ਦੇਣ ਦੇ ਦਾਅਵੇ ਤੇ ਵਾਅਦੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੱਲੋ ਅਪਨਾਏ ਜਾਂਦੇ ਦੋਹਰੇ ਮਾਪਦੰਡ ਗਲੇ ਦੇ ਥੱਲੇ ਨਹੀ ਉਤਰ ਰਹੇ।

  ਇਸੇ ਤਰਾ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਕਿਸਾਨਾਂ ਨਾਲ ਕੀਤੀ ਜਾ ਰਹੀ ਝੂਠੀ ਹਮਦਰਦੀ ਦੀ ਬਿੱਲੀ ਥੈਲਿਉ ਬਾਹਰ ਆ ਗਈ ਹੈ। ਉਹਨਾਂ ਸ਼੍ਰੋਮਣੀ ਕਮੇਟੀ ਵੱਲੋ ਦਫਤਰ ਖੁੱਲੇ ਰੱਖਣ ਦੀ ਨਿੰਦਾ ਕਰਦਿਆ ਕਿਹਾ ਕਿ ਉਹਨਾਂ ਨੂੰ ਪਹਿਲਾਂ ਹੀ ਜਾਣਕਾਰੀ ਸੀ ਕਿ ਸਿਰਫ ਸਿਆਸੀ ਫਾਇਦਾ ਲੈਣ ਲਈ ਸੁਖਬੀਰ ਸਿੰਘ ਬਾਦਲ ਵੱਲੋ ਹਮਦਰਦੀ ਦਾ ਡਰਾਮਾ ਕੀਤਾ ਜਾ ਰਿਹਾ ਹੈ ਤੇ ਅੰਦਰਖਾਤੇ ਅੱਜ ਵੀ ਭਾਜਪਾ ਨਾਲ ਅਕਾਲੀ ਦਲ ਰਲੀਆ ਚੁਗ ਰਿਹਾ ਹੈ। ਉਹਨਾਂ ਕਿਹਾ ਕਿ ਬੰਦ ਨੂੰ ਅੱਜ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਲੱਗਪੱਗ ਸਾਰੇ ਸੂਬਿਆ ਵਿੱਚ ਦੇਸ਼ ਵਾਸੀਆ ਨੇ ਕਿਸਾਨਾਂ ਦੀ ਹਮਾਇਤ ਕਰਦਿਆ ਮੁਕੰਮਲ ਬੰਦ ਰੱਖਿਆ ਤੇ ਮੋਦੀ ਸਰਕਾਰ ਦੀਆ ਜੜਾ ਹਿਲਾ ਕੇ ਰੱਖ ਦਿੱਤੀਆ ਹਨ। ਉਹਨਾਂ ਸਮੂਹ ਦੇਸ਼ ਵਾਸੀਆ ਦਾ ਬੰਦ ਨੂੰ ਕਾਮਯਾਬ ਕਰਨ ਲਈ ਧੰਨਵਾਦ ਵੀ ਕੀਤਾ। ਉੱਥੇ ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋ ਭਾਰਤ ਬੰਦ ਦੇ ਸੱਦੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋ ਆਪਣੇ ਦਫ਼ਤਰ ਖੁੱਲੇ ਰੱਖੇ ਜਾਣ ‘ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਕੁਝ ਸੂਤਰਾਂ ਤੋ ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਬੰਧਕਾਂ ਨੇ ਦੋ ਦਿਨ ਪਹਿਲਾਂ ਦਫਤਰ ਬੰਦ ਕਰਨ ਦਾ ਫੈਸਲਾ ਲੈ ਲਿਆ ਸੀ ਪਰ ਬੀਤੇ ਕਲ ਉਪਰੋ ਫੋਨ ਆਉਣ ਉਪਰੰਤ ਦਫਤਰ ਖੋਹਲ ਦਿੱਤੇ ਗਏ। ਉਪਰੋ ਕਿਸ ਦਾ ਫੋਨ ਆਇਆ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img