More

  ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬੱਚਿਆਂ ਨੂੰ ਵੰਡੀਆਂ ਗਈਆਂ ਕੋਟੀਆ

  ਮਮਦੋਟ 26 ਜਨਵਰੀ (ਲਛਮਣ ਸਿੰਘ ਸੰਧੂ) – ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਵਧ-ਚੜ੍ਹ ਕੇ ਹਿੱਸਾ ਲੈਣ ਵਾਲੀ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੁੱਧਵਾਰ ਨੂੰ ਸਥਾਨਕ ਸ਼ਹਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ 50 ਦੇ ਕਰੀਬ ਕੋਟੀਆਂ ਵੰਡੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਪਵਨ ਕੰਧਾਰੀ ਨੇ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸੰਸਥਾ ਵੱਲੋਂ ਸਰਕਾਰੀ ਸਕੂਲ ਦੇ ਗਰੀਬ ਬੱਚਿਆਂ ਨੂੰ 50 ਤੋਂ ਵੱਧ ਕੋਟੀਆਂ ਵੰਡੀਆਂ ਗਈਆਂ ਹਨ ਤਾਂ ਜੋ ਬੱਚਿਆਂ ਨੂੰ ਸਰਦੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਮਨੋਜ ਛਾਬੜਾ, ਮਨੀਸ਼ ਸਹਿਗਲ, ਮਦਨ ਮੋਹਨ ਕੰਧਾਰੀ, ਅਸ਼ੋਕ ਕੁਮਾਰ ਮੋਂਗਾ ਅਤੇ ਆਰ.ਕੇ ਸ਼ਾਬੜਾ ਹਾਜ਼ਰ ਸਨ। ਇਸ ਮੌਕੇ ਸਕੂਲ ਪਹੁੰਚਣ ਤੇ ਸੀ.ਐਫ਼.ਟੀ ਮੈਡਮ ਨੀਰੂ ਬਾਲਾ ਅਤੇ ਸਮੂਹ ਸਕੂਲ ਸਟਾਫ ਨੇ ਸੰਸਥਾ ਦੇ ਮੈਂਬਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡਣ ਲਈ ਸੰਸਥਾ ਦਾ ਧੰਨਵਾਦ ਕੀਤਾ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img