ਸੂਲਰ ਘਰਾਟ, 29 ਅਗਸਤ (ਰਛਪਾਲ ਸਿੰਘ) – ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਛਾਹੜ, ਸੂਲਰ ਆਦਿ ‘ਚ ਭਾਰੀ ਮੀਂਹ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਬਣਾਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਮਾਰਚ ਕੱਢਿਆ ਗਿਆ। ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸ ਨਾਲ ਇਕੱਲਾ ਕਿਸਾਨ ਹੀ ਨਹੀਂ, ਹਰ ਵਰਗ ਭੁੱਖਮਰੀ ਦਾ ਸ਼ਿਕਾਰ ਹੋ ਜਾਵੇਗਾ।
ਭਾਰੀ ਮੀਂਹ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ
