ਮਜੀਠੀਆ ਤੇ ਡਾ ਵੇਰਕਾ ਦੀ ਅਗਵਾਈ ਚ ਭਾਜਪਾ ਦੇ ਸਾਬਕਾ ਸਕੱਤਰ ਅਨਾਰੀਆ ਤੇ ਹੋਰ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ਮਜੀਠੀਆ ਤੇ ਡਾ ਵੇਰਕਾ ਦੀ ਅਗਵਾਈ ਚ ਭਾਜਪਾ ਦੇ ਸਾਬਕਾ ਸਕੱਤਰ ਅਨਾਰੀਆ ਤੇ ਹੋਰ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

                                                                                                                            ਅੰਮ੍ਰਿਤਸਰ , 23 ਮਈ (ਰਛਪਾਲ ਸਿੰਘ) 

ਵਿਧਾਨ ਸਭਾ ਹਲਕਾ ਪੱਛਮੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਪ੍ਰੇਰਨਾ ਸਦਕਾ ਭਾਜਪਾ ਦੇ ਸਾਬਕਾ ਸਕੱਤਰ ਓਮ ਪ੍ਰਕਾਸ਼ ਅਨਾਰੀਆ ਨੇ ਆਪਣੇ ਦਰਜਨਾਂ ਸਮਰਥਕਾਂ ਸਮੇਤ ਭਾਜਪਾ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ ਹੋਏ ਪਰਿਵਾਰਾਂ ਨੂੰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜੀ ਆਇਆਂ ਆਖਿਆ ਤੇ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ । ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ -ਡਾ ਵੇਰਕਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਜਲਦ ਹੀ ਹੋਰ ਵੱਡੇ ਵੱਡੇ ਲੀਡਰ ਵੀ ਸ਼ਾਮਲ ਹੋਣਗੇ ਤੇ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਇਸ ਮੌਕੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਹਨਾਂ ਪਰਿਵਾਰਾਂ ਨਾਲ ਹਲਕਾ ਪੱਛਮੀ ਵਿੱਚ ਪਾਰਟੀ ਨੂੰ ਵੱਡਾ ਬਲ ਮਿਲੇਗਾ ਤੇ ਹਲਕਾ ਪੱਛਮੀ ਤੋਂ ਵੱਡੀ ਲੀਡ ਲੀਡ ਨਾਲ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।ਇਸ ਮੌਕੇ ਜਥੇਦਾਰ ਵੀਰ ਸਿੰਘ ਲੋਪੋਕੇ ਹਰਪਾਲ ਸਿੰਘ ਸੱਗੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ ।

Bulandh-Awaaz

Website: