ਮਨਿਸਟਰੀਅਲ ਕਾਮਿਆਂ ਵੱਲੋ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ

54

ਅੰਮ੍ਰਿਤਸਰ, 25 ਜੂਨ (ਗਗਨ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਅੱਜ ਸਮੂੰਹ ਦਫਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਤੀਸਰੇ ਦਿਨ ਵਿੱਚ ਦਾਖਲ ਹੋ ਗਈ ਹੈ। ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਮਨਿਸਟਰੀਅਲ ਕਾਮਿਆਂ ਨੇ ਨਹਿਰੀ ਵਿਭਾਗ ਦੇ ਦਫਤਰ ਵਿਖੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਦਾ ਨੁਕਸਾਨ ਕਰਨ ਕਰਕੇ ਜਿਲ੍ਹਾ ਪੱਧਰੀ ਭਰਵੀਂ ਰੋਸ ਰੈਲੀ ਕੀਤੀ ਗਈ, ਸਰਕਾਰ ਵੱਲੋਂ ਪੇਸ਼ ਕੀਤੀ ਗਈ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁੱਢੋਂ ਖਾਰਜ ਕੀਤਾ ਜਾਂਦਾ ਹੈ, ਪੇਸ਼ ਕੀਤੀ ਗਈ ਰਿਪੋਰਟ ਵਿੱਚ ਬਹੁਤ ਸਾਰੇ ਮੁਲਾਜਮਾਂ ਨੂੰ ਮਿਲਦੇ ਭੱਤਿਆਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ 2.25 % ਦੇ ਕੀਤੇ ਵਾਧੇ ਨਾਲ ਮੁਲਾਜਮਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ, ਜਕਸ ਕਿ ਪਹਿਲਾਂ ਹੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਪੈਂਡਿੰਗ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕਾਫੀ ਸਮੇ ਤੋਂ ਨਾ ਦੇ ਕੇ ਅਤੇ ਮੁਲਾਜ਼ਮਾਂ ਤੇ ਡਿਵੈਲਪਮੈਂਟ ਟੈਕਸ ਜਬਰੀ ਠੋਪ ਕੇ ਮੁਲਾਜਮਾਂ ਦਾ ਪਹਿਲਾਂ ਹੀ ਬਹੁਤ ਨੁਕਸਾਨ ਕੀਤਾ ਹੈ ,ਜਦ ਕਿ ਸਭ ਤੋ ਵੱਧ ਇਮਾਨਦਾਰੀ ਨਾਲ ਇਨਕਮ ਟੈਕਸ ਮੁਲਾਜ਼ਮ ਹੀ ਭਰਦੇ ਹਨ।

Italian Trulli

ਖਤਮ ਕੀਤੇ ਗਏ ਭੱਤੇ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਦੁਗਣੇ ਕੀਤੇ ਜਾਣ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੇ ਕਮਿਸ਼ਨ 2.74 ਅਨੁਪਾਤ ਨਾਲ ਸਮੂਹ ਕੈਟਾਗਿਰੀਆਂ ਨੂੰ ਲਾਗੂ ਕੀਤਾ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ, ਅਤੇ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ,ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,ਅਤੇ ਸੂਬਾ ਕਮੇਟੀ ਦੇ ਸੱਦੇ ਤੇ ਮਿਤੀ 27/06/2021 ਤੱਕ ਦਫਤਰੀ ਕਲੈਰੀਕਲ ਕਾਮਿਆਂ ਵੱਲੋਂ ਕੀਤੀ ਜਾ ਰਹੇ ਕਲਮਛੋੜ ਹੜਤਾਲ ਜਾਰੀ ਰਹੇਗੀ ਜੇਕਰ ਸਰਕਾਰ ਨੇ ਸੂਬਾ ਕਮੇਟੀ ਦੇ ਆਗੂਆਂ ਨਾਲ ਟੇਬਲ ਤੇ ਬੈਠ ਕੇ ਗੱਲ ਕਰਕੇ ਤੁਰੰਤ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਰੈਲੀ ਵਿੱਚ ਸਿਹਤ ਵਿਭਾਗ ਤੋਂ ਤੇਜਿੰਦਰ ਸਿੰਘ ਢਿੱਲੋਂ,ਬਲਬੀਰ ਸਿੰਘ ਅਤੇ ਅਤੁੱਲ ਸ਼ਰਮਾ ਡਿਪਟੀ ਕਮਿਸ਼ਨਰ ਦਫਤਰ ਤੋਂ ਯਾਦਵਿੰਦਰ ਸਿੰਘ ਭੰਗੂ, ਅਸਨੀਲ ਸ਼ਰਮਾ ਅਤੇ ਅਮਨਦੀਪ ਸਿੰਘ ਸੇਖੋਂ , ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਰਾਜਮਹਿੰਦਰ ਸਿੰਘ ਮਜੀਠਾ, ਸੰਜੀਵ ਕੁਮਾਰ, ਰਾਕੇਸ਼ ਕੁਮਾਰ,ਸੁਸਪਾਲ ਠਾਕਰ, ਰਣਜੀਤ ਸਿੰਘ, ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ ,ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ਅਤੇ ਹਰਪ੍ਰੀਤ ਸਿੰਘ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ, ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ, ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ,ਰੋਜ਼ਗਾਰ ਵਿਭਾਗ ਤੋਂ ਦੀਪਕ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ।