ਅੰਮ੍ਰਿਤਸਰ, 8 ਜੁਲਾਈ (ਗਗਨ) – ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਵੱਲੋ ਯੂਨੀਅਨ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਹੋਇਆਂ ਪੰਜਾਬ ਸਰਕਾਰ ਦੇ ਵਖ ਵਖ ਵਿਭਾਗਾਂ ਵਿੱਚ ਮੁਲਾਜਮਾਂ ਦੇ ਹੱਕਾ ਦੀ ਰਾਖੀ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਵਿੱਚੋ ਕੁਝ ਚੋਣਵੇਂ ਜੁਝਾਰੂ ਮੁਲਾਜ਼ਮ ਆਗੂਆਂ ਨੂੰ ਵਖ ਵਖ ਅਹੁਦਿਆਂ ਤੇ ਜ਼ਿੰਮੇਵਾਰੀਆਂ ਸੌਪੀਆ ਗਈਆ ਹਨ ਜਿੰਨ੍ਹਾਂ ਵਿੱਚ ਸਿੰਚਾਈ ਵਿਭਾਗ ਅੰਮ੍ਰਿਤਸਰ ਤੋਂ ਹੋਰਨਾਂ ਤੋ ਇਲਾਵਾ ਗੁਰਵੇਲ ਸਿੰਘ ਸੇਖੋਂ ਨੂੰ ਐਡੀਸ਼ਨਲ ਜਨਰਲ ਸਕੱਤਰ ਅਤੇ ਸੰਜੀਵ ਕੁਮਾਰ ਸਰਮਾ ਨੂੰ ਸੰਯੁਕਤ ਸਕੱਤਰ ਉਨ੍ਹਾਂ ਦੇ ਵਿਭਾਗ ਦੇ ਸਮੂੰਹ ਸਟਾਫ ਦੀ ਪੁਰਜ਼ੋਰ ਸਿਫਾਰਸ਼ ਤੇ ਯੂਨੀਅਨ ਦੀ ਹੋਈ ਜਿਲ੍ਹਾ ਪੱਧਰੀ ਮੀਟਿੰਗ ਦੌਰਾਨ ਹਾਊਸ ਦੀ ਸਰਬਸੰਮਤੀ ਨਾਲ ਨਿਯੁਕਤ ਕਰ ਦਿੱਤਾ ਗਿਆ ਹੈ।
ਉਕਤ ਦੀ ਜਾਣਕਾਰੀ ਦਿੰਦਿਆ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ ਨੇ ਦੱਸਿਆ ਕਿ ਨਵ- ਨਿਯੁਕਤ ਅਹੁਦੇਦਾਰਾਂ ਦੇ ਸਨਮਾਨ ਵਿੱਚ ਸਮੂੰਹ ਸਟਾਫ ਵੱਲੋ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕਰਦਿਆਂ ਹੋਇਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਅਤੇ ਜਿਲ੍ਹਾ ਇਕਾਈ ਦੇ ਆਗੂਆਂ ਦਾ ਵੀ ਧੰਨਵਾਦ ਕੀਤਾ ਗਿਆ ਹੈ।ਅਤੇ ਯੂਨੀਅਨ ਨੂੰ ਵਿਸਵਾਸ ਦਿਵਾਇਆ ਕਿ ਮੁਲਾਜਮਾਂ ਦੇ ਹੱਕਾ ਅਤੇ ਹਿੱਤਾਂ ਲਈ ਅਰੰਭੇ ਗਏ ਹਰੇਕ ਮੋਰਚੇ ਵਿੱਚ ਸਿੰਚਾਈ ਵਿਭਾਗ ਦੇ ਮੁਲਾਜਮਾਂ ਵੱਲੋ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸਰੋਜ ਸਰਮਾ,ਰੁਪਿੰਦਰ ਕੌਰ,ਰਜਨੀ ਸ਼ਰਮਾ,ਜਤਿੰਦਰ ਕੌਰ,ਪਲਕ ਸਰਮਾ,ਮਨਜੀਤ ਸਿੰਘ ਰੰਧਾਵਾ,ਹਰਪਾਲ ਸਿੰਘ,ਰਣਜੀਤ ਸਿੰਘ ਰੰਧਾਵਾ,ਸਰਬਜੀਤ ਰਈਆ,ਪਰਮਵੀਰ,ਸੁਖਦੇਵ ਸਿੰਘ ਸਰਹਾਲੀ,ਬਲਜਿੰਦਰ ਸਿੰਘ ਵਿਰਦੀ,ਵਰਿੰਦਰ ਸਿੰਘ,ਰਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।