ਮਨਿਸਟੀਰੀਅਲ ਕਰਮਚਾਰੀਆਂ ਦੀ ਹੜਤਾਲ ਸਤਵੇਂ ਦਿਨ ਵਿੱਚ ਹੋਈ ਦਾਖਲ

36

ਰੋਸ ਵਜੋਂ ਸਿਵਲ ਸਰਜਨ ਦਫਤਰ ਅੰਮ੍ਰਿਤਸਰ ਵਿਖੇ ਕੀਤੀ ਭਰਵੀਂ ਰੈਲੀ

Italian Trulli

ਅੰਮ੍ਰਿਤਸਰ, 30 ਜੂਨ (ਗਗਨ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਅੱਜ ਦਫਤਰੀ ਕਰਮਚਾਰੀਆਂ ਦੀ ਹੜਤਾਲ ਸਤਵੇਂ ਦਿਨ ਵਿੱਚ ਦਾਖਲ ਹੋ ਗਈ ਹੈ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਮਨਿਸਟਰੀਅਲ ਕਾਮਿਆਂ ਨੇ ਸਿਹਤ ਵਿਭਾਗ ਦੇ ਸਿਵਲ ਸਰਜਨ ਦਫਤਰ ਵਿਖੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਦਾ ਨੁਕਸਾਨ ਕਰਨ ਕਰਕੇ ਜਿਲ੍ਹਾ ਪੱਧਰੀ ਭਰਵੀਂ ਰੋਸ ਰੈਲੀ ਕੀਤੀ ਗਈ,ਉਕਤ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤੀ ਗਈ ਪੇ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁੱਢੋਂ ਖਾਰਜ ਕੀਤਾ ਜਾਂਦਾ ਹੈ ਪੇਸ਼ ਕੀਤੀ ਗਈ ਰਿਪੋਰਟ ਵਿੱਚ ਬਹੁਤ ਸਾਰੇ ਮੁਲਾਜਮਾਂ ਨੂੰ ਮਿਲਦੇ ਭੱਤਿਆਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ 2.25 % ਦੇ ਕੀਤੇ ਵਾਧੇ ਨਾਲ ਮੁਲਾਜਮਾਂ ਦਾ ਬਹੁਤ ਜਿਆਦਾ ਨੁਕਸਾਨ ਕੀਤਾ ਹੈ ,ਪਹਿਲਾਂ ਹੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕਾਫੀ ਸਮੇ ਤੋਂ ਨਾ ਦੇ ਕੇ ਅਤੇ ਮੁਲਾਜ਼ਮਾਂ ਤੇ ਡਿਵੈਲਪਮੈਂਟ ਟੈਕਸ ਜਬਰੀ ਠੋਕ ਕੇ ਮੁਲਾਜਮਾਂ ਦਾ ਪਹਿਲਾਂ ਹੀ ਬਹੁਤ ਨੁਕਸਾਨ ਕੀਤਾ ਹੈ ,ਜਦ ਕਿ ਸਭ ਤੋ ਵੱਧ ਇਮਾਨਦਾਰੀ ਨਾਲ ਇਨਕਮ ਟੈਕਸ ਮੁਲਾਜ਼ਮ ਹੀ ਭਰਦੇ ਹਨ।

ਉਨਾਂ ਮੰਗ ਕੀਤੀ ਕਿ ਖਤਮ ਕੀਤੇ ਗਏ ਭੱਤੇ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਦੁਗਣੇ ਕੀਤੇ ਜਾਣ, ਪੇ ਕਮਿਸ਼ਨ 2.74 ਪ੍ਰਤੀਸ਼ਤ ਵਾਧੇ ਨਾਲ ਸਮੂਹ ਕੈਟਾਗਿਰੀਆਂ ਨੂੰ ਲਾਗੂ ਕੀਤਾ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ, ਅਤੇ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ,ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਮਿਤੀ 01/07/2021ਨੂੰ ਸੂਬਾ ਕਮੇਟੀ ਦੇ ਆਗੂਆਂ ਦੀ ਆਈ.ਏ.ਐਸ. ਅਫਸਰਾਂ ਦੀ ਬਣੀ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰੈਲੀ ਵਿੱਚ ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ,ਮੈਡਮ ਹਰਵਿੰਦਰ ਕੌਰ ਅਤੇ ਅਤੁੱਲ ਸ਼ਰਮਾ ਡਿਪਟੀ ਕਮਿਸ਼ਨਰ ਦਫਤਰ ਤੋਂ ਯਾਦਵਿੰਦਰ ਸਿੰਘ ਭੰਗੂ, ਅਸਨੀਲ ਸ਼ਰਮਾ ਅਤੇ ਅਮਨਦੀਪ ਸਿੰਘ ਸੇਖੋਂ , ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ ,ਲੋਕ ਨਿਰਮਾਣ ਵਿਭਾਗ ਤੋਂ ਅਮਨਦੀਪ ਸਿੰਘ ਗੋਰਾਇਆ ਅਤੇ ਵਿਕਾਸ ਜੋਸ਼ੀ , ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਮੰਡੀ ਬੋਰਡ ਤੋਂ ਹਰਦੀਪ ਸਿੰਘ ਚਾਹਲ , ਐਕਸਾਈਜ਼ ਵਿਭਾਗ ਤੋਂ ਰਮੇਸ਼ ਗਿੱਲ , ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਹੀਰਾ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ , ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਦੀਪਕ ਕੁਮਾਰ ਤੋ ਇਲਾਵਾਭਰਾਤਰੀ ਜਥੇਬੰਦੀਆਂ ਮੰਡੀਕਰਨ ਬੋਰਡ ਤੋਂ ਹਰਦੀਪ ਸਿੰਘ ਚਾਹਲ, ਪੈਨਸ਼ਨਰ ਯੂਨੀਅਨ ਤੋਂ ਸੁਰਜੀਤ ਸਿੰਘ ਗੋਰਾਇਆ ਅਤੇ ਸੁਖਦੇਵ ਸਿੰਘ ਪੰਨੂ ਜਲ ਸਰੋਤ ਵਿਭਾਗ ਦੇ ਪਟਵਾਰ ਯੂਨੀਅਨ ਤੋਂ ਰਣਜੋਧ ਸਿੰਘ ਢਿੱਲੋਂ, ਸਤਿਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ ।