ਅੰਮ੍ਰਿਤਸਰ, 5 ਜੁਲਾਈ (ਗਗਨ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਮਿਤੀ 05 /07/2021 ਨੂੰ ਦਫਤਰੀ ਕਰਮਚਾਰੀਆਂ ਵੱਲੋਂ ਮੰਗਾਂ ਨਾਂ ਮੰਨਣ ਦੀ ਸੂਰਤ ਵਿੱਚ ਦਫਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਬਾਹਰ 6ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਵੱਲੋਂ ਸਾਂਝੇ ਬਿਆਨ ਵਿੱਚ ਦੱਸਿਆ ਗਿਆ ਕਿ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ 2.25 ਅਤੇ 2.59 % ਦੀ ਅਨੁਪਾਤ ਦੀ ਆਪਸ਼ਨ ਰੱਖ ਕੇ ਸਹੀ ਰਿਪੋਰਟ ਨਾ ਦੇ ਕੇ ਮੁਲਾਜ਼ਮਾਂ ਦਾ ਨੁਕਸਾਨ ਕੀਤਾ ਹੈ ,ਸਰਕਾਰ ਵੱਲੋਂ ਪੇਸ਼ ਕੀਤੀ ਗਈ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁਢੋਂ ਖਾਰਜ ਕੀਤਾ ਜਾਂਦਾ ਹੈ ਪੇਸ਼ ਕੀਤੀ ਗਈ ਰਿਪੋਰਟ ਵਿੱਚ ਬਹੁਤ ਸਾਰੇ ਮੁਲਾਜਮਾਂ ਨੂੰ ਮਿਲਦੇ ਭੱਤੇ ਖੱਤਮ ਕਰ ਦਿੱਤੇ ਗਏ ਹਨ ਅਤੇ ਪਹਿਲਾਂ ਹੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਪੈਂਡਿੰਗ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਕਾਫੀ ਸਮੇ ਤੋਂ ਨਾ ਦੇ ਕੇ ਅਤੇ ਮੁਲਾਜ਼ਮਾਂ ਤੇ ਡਿਵੈਲਪਮੈਂਟ ਟੈਕਸ ਜਬਰੀ ਠੋਕ ਕੇ ਮੁਲਾਜਮਾਂ ਦਾ ਪਹਿਲਾਂ ਹੀ ਬਹੁਤ ਨੁਕਸਾਨ ਕੀਤਾ ਹੈ ,ਜਦ ਕਿ ਸਭ ਤੋ ਵੱਧ ਇਮਾਨਦਾਰੀ ਦਾਲ ਇਨਕਮ ਟੈਕਸ ਮੁਲਾਜ਼ਮ ਹੀ ਭਰਦੇ ਹਨ ।
ਖੱਤਮ ਕੀਤੇ ਗਏ ਭੱਤੇ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਦੁਗਣੇ ਕੀਤੇ ਜਾਣ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਪੇ ਕਮਿਸ਼ਨ 3.01 ਪ੍ਰਤੀਸ਼ਤ ਵਾਧੇ ਨਾਲ ਸਮੂਹ ਕੈਟਾਗਿਰੀਆਂ ਨੂੰ ਲਾਗੂ ਕੀਤਾ ਜਾਵੇ, ਕੱਟੇ ਗਏ ਭੱਤੇ ਬਹਾਲ ਕੀਤੇ ਜਾਣ, ਅਤੇ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ ,ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ,ਅਤੇ ਸੂਬਾ ਕਮੇਟੀ ਦੀ ਮੰਤਰੀ ਮੰਡਲ ਕਮੇਟੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਟੇਬਲ ਤੇ ਬੈਠ ਕੇ ਗੱਲ ਕਰਕੇ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਸ਼ੰਘਰਸ਼ ਹੋਰ ਤਿੱਖਾ ਹੋਵੇਗਾ ,ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।
1. ਰੋਸ ਪ੍ਰਗਟ ਕਰਨ ਸਮੇ ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ,ਮੈਡਮ ਹਰਵਿੰਦਰ ਕੌਰ ਅਤੇ ਅਤੁੱਲ ਸ਼ਰਮਾ ਡਿਪਟੀ ਕਮਿਸ਼ਨਰ ਦਫਤਰ ਤੋਂ ਯਾਦਵਿੰਦਰ ਸਿੰਘ ਭੰਗੂ, ਅਸਨੀਲ ਸ਼ਰਮਾ ਅਤੇ ਅਮਨਦੀਪ ਸਿੰਘ ਸੇਖੋਂ , ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ, ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ ,ਲੋਕ ਨਿਰਮਾਣ ਵਿਭਾਗ ਤੋਂ ਅਮਨਦੀਪ ਸਿੰਘ ਗੋਰਾਇਆ ਅਤੇ ਵਿਕਾਸ ਜੋਸ਼ੀ , ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਮੰਡੀ ਬੋਰਡ ਤੋਂ ਹਰਦੀਪ ਸਿੰਘ ਚਾਹਲ , ਐਕਸਾਈਜ਼ ਵਿਭਾਗ ਤੋਂ ਰਮੇਸ਼ ਗਿੱਲ , ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਹੀਰਾ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ , ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਦੀਪਕ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ ।