Bulandh Awaaz

Headlines
ਪਾਵਨ ਸਰੂਪਾਂ ਦੇ ਮਾਮਲੇ ‘ਚ ਧਰਨੇ ‘ਤੇ ਬੈਠੇ ਸਤਿਕਾਰ ਕਮੇਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਨੂੰ ਜੜਿਆ ਤਾਲਾ ਖੇਤੀ ਨਾਲ ਸਬੰਧਤ ਤਿੰਨ ਨਵੇਂ ਕਾਨੂੰਨ ਕ੍ਰਿਸਾਨੀ ਨੂੰ ਕਰਨਗੇ ਕੰਗਾਲ : ਰਿਵੀਸ਼ ਕੁਮਾਰ ਪਰਾਲੀ ਨੂ ੰਅੱਗ ਲਾਉਣ ਵਾਲੇ 15 ਕਿਸਾਨਾਂ ਦੇ ਕੀਤੇ ਚਲਾਨ-ਡਿਪਟੀ ਕਮਿਸ਼ਨਰ ਖੇਤੀ ਬਿਲ : ਕਿਸਾਨਾਂ ਲਈ ਮੌਤ ਦਾ ਫਰਮਾਨ ਐ ਨਵਾਂ ਕਾਨੂੰਨ : ਰਾਹੁਲ ਗਾਂਧੀ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ : ਬਿਡੇਨ ਡਿਬੇਟ ਤੋਂ ਪਹਿਲਾਂ ਡਰੱਗ ਟੈਸਟ ਕਰਾਉਣ : ਟਰੰਪ ਕੈਨੇਡੀਅਨ ਸੰਸਦ ਦੀ ਸੁਰੱਖਿਆ ‘ਚ ਕੀਤਾ ਗਿਆ ਵਾਧਾ ਗ੍ਰਾਂਮ ਸਭਾਵਾ ਖੇਤੀ ਆਰਡੀਨੈਂਸ ਖਿਲਾਫ਼ ਮਤੇ ਪਾਉਣ – ਸਿੱਧੂਪੁਰ ਖਮਾਣੋਂ ਵਿਖੇ ਝੋਨੇ ਦੀ ਖਰੀਦ ਚੇਅਰਮੈਨ ਰਾਮਗੜ ਨੇ ਸ਼ੁਰੂ ਕਰਵਾਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਨਾ ਇਤਿਹਾਸਕ ਫੈਸਲਾ : ਡਾ ਰਾਣਾ

ਮਨੀਸ਼ ਤਿਵਾੜੀ ਨੇ ਲੋਕ ਸਭਾ ’ਚ ਚੁੱਕਿਆ ਪੰਜਾਬੀ ਭਾਸ਼ਾ ਦਾ ਮੁੱਦਾ

ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਲਈ ਭਾਰਤ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਦਾ ਵਿਰੋਧ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਐਮਪੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿਚ ਇਸ ਫੈਂਸਲੇ ਦਾ ਵਿਰੋਧ ਕਰਦਿਆਂ ਪੰਜਾਬੀ ਨੂੰ ਜੰਮੂ ਕਸ਼ਮੀਰ ਦੀਆਂ ਦਫਤਰੀ ਭਾਸ਼ਾਵਾਂ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ।ਮਨੀਸ਼ ਤਿਵਾੜੀ ਨੇ ਲੋਕ ਸਭਾ ਦੇ ਸਪੀਕਰ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ 1808 ’ਚ ਜੰਮੂ ਜਿੱਤਿਆ ਸੀ ਤੇ 1820 ’ਚ ਜੰਮੂ ਦੀ ਜਾਗੀਰ ਮਹਾਰਾਜਾ ਗੁਲਾਬ ਸਿੰਘ ਦੇ ਪਿਤਾ ਮਿਆਂ ਕਿਸ਼ੋਰ ਸਿੰਘ ਜਾਮਵਾਲ ਨੂੰ ਦਿੱਤੀ ਸੀ। 1822 ’ਚ ਉਨ੍ਹਾਂ ਖੁਦ ਗੁਲਾਬ ਸਿੰਘ ਨੂੰ ਜੰਮੂ ਦਾ ਰਾਜਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸੌ ਸਾਲਾਂ ਤੋਂ ਜੰਮੂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ’ਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ ਅਤੇ ਪੰਜਾਬੀ ਦੀਆਂ ਕਈ ਉੱਪ ਬੋਲੀਆਂ ਜੰਮੂ ਕਸ਼ਮੀਰ ’ਚ ਬੋਲੀਆਂ ਜਾਂਦੀਆਂ ਹਨ। ਉਨ੍ਹਾਂ ਸਪੀਕਰ ਦੇ ਧਿਆਨ ’ਚ ਲਿਆਂਦਾ ਕਿ 1947 ਦੀ ਵੰਡ ਮਗਰੋਂ ਜਿਹੜੇ ਲੋਕ ਪਾਕਿਸਤਾਨ ਤੋਂ ਉੱਜੜ ਕੇ ਜੰਮੂ ਜਾ ਕੇ ਵਸੇ ਉਨ੍ਹਾਂ ’ਚੋਂ ਜ਼ਿਆਦਾਤਰ ਪੰਜਾਬੀ ਭਾਸ਼ਾ ਬੋਲਣ ਵਾਲੇ ਸਨ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ 2 ਸਤੰਬਰ 2020 ਨੂੰ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਕੇ ਸਿਰਫ਼ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ’ਚ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਤੇ ਸੂਬੇ ’ਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਵਿਤਕਰਾ ਬੰਦ ਕੀਤਾ ਜਾਵੇ।

 

ਮਨੀਸ਼ ਤਿਵਾੜੀ ਨੇ ਲੋਕ ਸਭਾ ’ਚ ਚੁੱਕਿਆ ਪੰਜਾਬੀ ਭਾਸ਼ਾ ਦਾ ਮੁੱਦਾ

0 Reviews

Write a Review

bulandhadmin

Read Previous

29 ਸਾਲ ਪੁਰਾਣੇ ਕੇਸ ‘ਚ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

Read Next

ਬਸਪਾ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਅਤੇ ਕਿਸਾਨ ਆਰਡੀਨੈਂਸ ਵਿਰੁੱਧ ਫਗਵਾੜਾ ‘ਚ ਪ੍ਰਦਰਸ਼ਨ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />