ਮਲੇਸ਼ੀਆ ‘ਚ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

70

ਸ੍ਰੀ ਗੋਇੰਦਵਾਲ ਸਾਹਿਬ, 14 ਜੁਲਾਈ (ਬੁਲੰਦ ਆਵਾਜ ਬਿਊਰੋ) – ਸ੍ਰੀ ਗੋਇੰਦਵਾਲ ਸਾਹਿਬ ਦੇ ਨੌਜਵਾਨ ਦੀ ਮਲੇਸ਼ੀਆ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗਰੀਬ ਪਰਵਾਰ ਨਾਲ ਸਬੰਧਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ 28 ਸਾਲਾ ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ ਮਲੇਸ਼ੀਆ ਵਿਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੀ ਬੀਤੀ ਰਾਤ ਕੰਮ ’ਤੇ ਜਾਂਦੇ ਸਮੇਂ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਰੋਜ਼ੀ ਰੋਟੀ ਖ਼ਾਤਰ ਬੀਤੇ ਦੋ ਸਾਲ ਤੋਂ ਮਲੇਸ਼ੀਆ ਵਿਚ ਗਿਆ ਹੋਇਆ ਸੀ। ਮ੍ਰਿਤਕ ਸੰਦੀਪ ਸਿੰਘ ਅਜੇ ਕੁਆਰਾ ਹੀ ਸੀ। ਪਿੰਡ ਵਾਸੀਆਂ ਨੇ ਲਾਸ਼ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਕੋਲੋਂ ਸਹਾਇਤਾ ਦੀ ਮੰਗ ਕੀਤੀ ਹੈ।

Italian Trulli