ਮਹਾਰਾਸ਼ਟਰ ਦੇ ਅਮਰਾਵਤੀ ’ਚ ਸਥਿਤ ਨਦੀ ‘ਚ ਕਿਸ਼ਤੀ ਪਲਟਣ ਕਾਰਨ ਇੱਕ ਹੀ ਪਰਿਵਾਰ ਦੇ 11 ਜੀਅ ਡੁੱਬ

45

ਅਮਰਾਵਤੀ, 14 ਸਤੰਬਰ (ਬੁਲੰਦ ਆਵਾਜ ਬਿਊਰੋ) – ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਸਥਿਤ ਨਦੀ ’ਚ ਕਿਸ਼ਤੀ ਡੁੱਬਣ ਕਾਰਨ ਇੱਕ ਹੀ ਪਰਿਵਾਰ ਦੇ 11 ਜੀਅ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਬੱਚੀ ਸਣੇ ਤਿੰਨ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਦਕਿ 8 ਲੋਕ ਅਜੇ ਵੀ ਲਾਪਤਾ ਹਨ। ਇਹ ਦਰਦਨਾਕ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਕਈ ਲੋਕਾਂ ਨਾਲ ਸਵਾਰ ਇੱਕ ਕਿਸ਼ਤੀ ਵਰਧਾ ਨਦੀ ਨੂੰ ਪਾਰ ਕਰ ਰਹੀ ਸੀ। ਸਵੇਰੇ 10 ਵਜੇ ਸੰਤੁਲਨ ਵਿਗੜਣ ਕਾਰਨ ਕਿਸ਼ਤੀ ਨਦੀ ਵਿੱਚ ਪਲਟ ਗਈ। ਇਸ ਵਿੱਚ ਸਵਾਰ 11 ਲੋਕ ਡੁੱਬ ਗਏ, ਜਿਹੜੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਤੇ ਐਨਡੀਆਰਐਫ਼ ਦੀ ਟੀਮ ਮੌਕੇ ’ਤੇ ਪਹੁੰਚ ਗਈ। ਰੈਸਕਿਊ ਅਪ੍ਰੇਸ਼ਨ ਦੌਰਾਨ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ 8 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Italian Trulli