ਫਰੀਦਕੋਟ, 16 ਅਪ੍ਰੈਲ (ਵਿਪਨ ਮਿਤੱਲ):-ਮਾਊਂਟ ਲਰਨਿੰਗ ਜੂਨੀਅਰ ਸਕੂਲ ‘ਚ ਪੰਜਾਬ ਦਾ ਮਸ਼ਹੂਰ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਪੰਜਾਬੀ ਸੱਭਿਆਚਾਰਕ ਵਸਤਾ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਪੋ੍ਗਰਾਮ ਕਰਵਾਏ ਗਏ, ਜਿਸ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਪੰਕਜ ਗਲਾਟੀ ਅਤੇ ਪਿ੍ੰਸੀਪਲ ਮੈਡਮ ਸੀਮਾ ਗੁਲਾਟੀ ਨੇ ਕੀਤਾ। ਵਿਸਾਖੀ ਪੰਜਾਬ ਦਾ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ, ਜੋ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਹਰ ਸਾਲ ਵਿਸਾਖ ਮਹੀਨੇ ਦੀ ਸੰਗਰਾਂਦ ਨੂੰ ਮੰਨਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਡੇ ਵਿਰਸੇ ਨਾਲ ਜੋੜਦਾ ਹੈ, ਅਸੀ ਆਪਣੀ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹਾਂ। ਇਸ ਸਮਾਗਮ ਵਿਚ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚ ਨਾਚ ਮੁਕਾਬਲੇ ਕਰਵਾਏ ਗਾਏ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਮੈਡਮ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਵਾਰੇ ਦਿੱਸਿਆ। ਅੰਤ ਵਿਚ ਸਕੂਲ ਦੇ ਡਾਇਰੈਕਟਰ ਪੰਕਜ ਗਲਾਟੀ ਅਤੇ ਪ੍ਰਿੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਮਾਊਂਟ ਲਰਨਿੰਗ ਜੂਨੀਅਰ ਸਕੂਲ ‘ਚ ਮਨਾਈ ਵਿਸਾਖੀ : ਪ੍ਰਿੰਸੀਪਲ ਸੀਮਾ ਗੁਲਾਟੀ
