ਮਿਸ਼ਨ ਫੇਸਬੁੱਕ ਲਾਈਕ ਦੀ ਸਫਲਤਾ ਲਈ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਸਨਮਾਨਿਤ
ਅੰਮ੍ਰਿਤਸਰ, 8 ਜੁਲਾਈ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਪਿਛਲੇ ਸਮੇਂ ਵਿੱਚ ਹੋਏ ਬੇਮਿਸਾਲ ਵਿਕਾਸ ਕਾਰਜਾਂ, ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਏ ਉਚੇਰੇ ਵਾਧੇ ਸੰਬੰਧੀ ਆਮ ਜਨਤਾ ਨੂੰ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੇ ਫੇਸਬੁੱਕ ਪੇਜ ਐਕਟੀਵਿਟੀ ਸਕੂਲ ਐਜੂਕੇਸ਼ਨ ਪੰਜਾਬ ਨੂੰ ਲਾਈਕ ਕਰਨ ਵਿੱਚ 71319 ਲਾਇਕ ਲੈ ਕੇ ਸੂਬੇ ਵਿਚੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਅੱਵਲ ਰਹਿਣ ਅਤੇ ਸਰਕਾਰੀ ਸਕੁਲਾਂ ਦੀ ਕਾਰਗੁਜਾਰੀ ਨੂੰ ਦੇਸ਼ ਵਿਦੇਸ਼ ਵਿੱਚ ਪਹੁੰਚਾਉਣ ਤੇ ਜ਼ਿਲ਼੍ਹੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਫੇਸਬੁੱਕ ਪੇਜ ਨੂੰ ਸਵੈਇਛਾ ਨਾਲ ਲਾਈਕ ਕਰਵਾਉਣ ਦੀ ਮੁਹਿੰਮ ਲਾਹੇਵੰਦ ਸਾਬਤ ਹੋ ਰਹੀ ਹੈ।
ਉਨਾਂ ਦੱਸਿਆ ਕਿ ਅਧਿਆਪਕ ਵਰਗ ਵਲੋਂ ਦਿਨ ਰਾਤ ਇਕ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਅਤੇ ਸਿੱਖਿਆ ਦੇ ਮਿਆਰ ਵਿੱਚ ਜਿਕਰਯੋਗ ਵਾਧੇ ਨੂੰ ਲੋਕਾਂ ਕੋਲ ਲਿਜਾਣਾ ਸਮੇਂ ਦੀ ਲੋੜ ਹੈ ਜਿਸ ਕਾਰਨ ਉਨ੍ਹਾਂ ਵਲੋਂ ਮਿਸ਼ਨ ਫੇਸਬੁੱਕ ਪੇਜ ਨੂੰ ਲਾਈਕ ਕਰਵਾਉਣ ਲਈ ਆਪ ਮੁਹਾਰੇ ਕੀਤੇ ਵੱਡੇ ਉਪਰਾਲੇ ਤਹਿਤ ਸਿੱਖਿਆ ਵਿਭਾਗ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਸਮੇਤ ਸਮਾਜ ਸੇਵੀ ਸੰਸਥਾਵਾਂ ਨੇ ਵੀ ਇਸ ਪੇਜ ਨੂੰ ਲਾਈਕ ਕਰਨ ਲਈ ਵਡਮੁੱਲਾ ਯੋਗਦਾਨ ਪਾਉਂਦਿਆਂ ਸਰਕਾਰੀ ਸਕੂਲਾਂ ਦੀਆਂ ਸੁੰਦਰ ਤੇ ਰੰਗਦਾਰ ਇਮਾਰਤਾਂ, ਪੁਖਤਾ ਪ੍ਰਬੰਧਾਂ, ਵਿਭਾਗੀ ਗਤੀਵਿਧੀਆਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਜਿਸ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਿਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦੀ ਸਫਲਤਾ ਲਈ ਸੁਸੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ, ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਡਿਪਟੀ ਡੀ.ਈ.ਓ.), ਬਲਾਕ ਸਿੱਖਿਆ ਅਫਸਰ, ਮੀਡੀਆ ਟੀਮ, ਸਮੂਹ ਸਕੂਲ ਮੁਖੀ, ਪੜੋ ਪੰਜਾਬ ਟੀਮ ਸਮੇਤ ਨਾਨ ਟੀਚਿੰਗ ਸਟਾਫ ਵਲੋਂ ਵਡਮੁੱਲਾ ਯੋਗਦਾਨ ਦਿਤਾ ਗਿਆ।