Bulandh Awaaz

Headlines
ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ ਦਿੱਲੀ ਪੁਲਸ ਵੱਲੋਂ ਕਿਸਾਨ ਪਰੇਡ ਰੋਕਣ ਦੇ ਐਲਾਨ ਮਗਰੋਂ 26 ਜਨਵਰੀ ਨੂੰ ਟਕਰਾਅ ਦੀ ਸਥਿਤੀ ਬਣੀ ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ ਕਿਸਾਨੀ ਸੰਘਰਸ਼: ‘ਸ਼ਬਦਾਂ’ ਦਾ ਬਿਰਤਾਂਤ ਵੀ ਤੋੜਿਆ ਜਾਵੇ ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ ਜੋਇ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ; ਟਰੰਪ ਨੇ ਵਾਈਟ ਹਾਊਸ ਤੋਂ ਭਰੀ ਆਖਰੀ ਉਡਾਨ ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 5 ਗ੍ਰਿਫਤਾਰ ਜਲ੍ਹਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਬਣੇਗੀ ਅੰਮ੍ਰਿਤਸਰ ਵਿਚਮੁੱਖ ਮੰਤਰੀ 25 ਜਨਵਰੀ ਨੂੰ ਰੱਖਣਗੇ ਨੀਂਹ ਪੱਥਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਦਸਮੇਸ਼ ਪਿਤਾ ਦੇ ਅਵਤਾਰ ਸੰਬੰਧੀ ਕਥਾ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਦੁਨੀਆ ’ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਸਰਕਾਰ ਨੇ ਖੇਤੀ ਕਾਨੂੰਨ ‘ਤੇ ਦੋ ਸਾਲ ਤੱਕ ਪਾਬੰਦੀ ਲਗਾਉਣ ਦੀ ਦਿੱਤੀ ਪੇਸ਼ਕਸ਼, ਇਸ ਮੀਟਿੰਗ ‘ਚ ਵੀ ਅੜੇ ਰਹੇ ਕਿਸਾਨ 

ਮਾਨਸਾ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 1 ਮੌਤ, 3 ਔਰਤਾਂ ਝੁਲਸੀਆਂ

ਮਾਨਸਾ: ਸ਼ਾਮ ਵੇਲੇ ਆਈ ਬਾਰਿਸ਼ ਅਤੇ ਝੱਖੜ ਦੇ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ ਪਿੰਡ ਮੀਆਂ ਵਿਖੇ ਇਕ ਖੇਤ ਮਜ਼ਦੂਰ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਜ਼ਦੂਰ ਬਿਹਾਰ ਤੋਂ ਪਿੰਡ ਮੀਆਂ ਵਿਖੇ ਬਲਵਿੰਦਰ ਸਿੰਘ ਸਾਬਕਾ ਸਰਪੰਚ ਦਾ ਨਰਮਾ ਚੁਗਣ ਲਈ ਆਏ ਹੋਏ ਸਨ।  ਜਦੋਂ ਇਹ ਮਜ਼ਦੂਰ ਖੇਤ ਵਿੱਚ ਨਰਮਾ ਚੁੱਗ ਰਹੇ ਸਨ ਤਾਂ ਅਚਾਨਕ ਮੀਂਹ ਆਉਣ ਕਾਰਨ ਮੀਂਹ ਤੋਂ ਬਚਣ ਲਈ ਇਕ ਕਿੱਕਰ ਦੇ ਦਰੱਖਤ ਹੇਠ ਖੜ੍ਹ ਗਏ ਅਤੇ ਅਚਾਨਕ ਹੀ ਉਸ ਦਰੱਖਤ ਉੱਪਰ ਬਿਜਲੀ ਡਿੱਗ ਜਾਣ ਕਾਰਨ ਰਾਧੇ ਸ਼ਿਆਮ ਉਮਰ ਲਗਭਗ 40 ਸਾਲ ਦੀ ਮੌਤ ਹੋ ਗਈ।

ਉਸ ਸਮੇਂ ਉਸ ਦਰੱਖਤ ਹੇਠ ਖੜ੍ਹੀਆਂ ਤਿੰਨ ਔਰਤਾਂ ਊਸ਼ਾ ਦੇਵੀ, ਫੂਲਮਤੀ ਅਤੇ ਸ਼ਾਂਤੀ ਦੇਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ । ਇਸ ਤੋਂ ਬਾਅਦ ਇਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਗਿਆ ਜਿੱਥੇ ਰਾਧੇ ਸ਼ਾਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰੱਖ ਲਿਆ ਗਿਆ ਅਤੇ ਇਨ੍ਹਾਂ ਜ਼ਖ਼ਮੀ ਤਿੰਨੋਂ ਔਰਤਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

bulandhadmin

Read Previous

ਕਮਲਾ ਹੈਰਿਸ ਦੀ ਮਦਦ ਕਰਨ ਲਈ ਉਨ੍ਹਾਂ ਦੇ ਪਤੀ ਛੱਡਣਗੇ ਨੌਕਰੀ

Read Next

ਇਥੋਪੀਆ ਵਿਚ ਅੱਤਵਾਦੀ ਹਮਲਾ, 34 ਮੌਤਾਂ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!