18 C
Amritsar
Friday, March 24, 2023

ਮਾਮਲਾ ਯੂਕੇ ਦੇ ਸਕੂਲ ’ਚ ਸਿੱਖ ਬੱਚੇ ਦੇ ਜਬਰੀ ਕੇਸ ਕੱਟਣ ਦਾ

Must read

ਅੰਮ੍ਰਿਤਸਰ, 26 ਮਈ (ਰਛਪਾਲ ਸਿੰਘ)  -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਕੇ ਦੇ ਦੱਖਣੀ ਲੰਡਨ ਸਥਿਤ ਸਕੂਲ ਵਿਚ ਸਿੱਖ ਵਿਦਿਆਰਥੀ ਦੇ ਜਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬ੍ਰਿਟੇਨ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਨਸਲਵਾਦੀ ਘਟਨਾ ਨੂੰ ਇਕ ਸਕੂਲ ’ਚ ਅੰਜਾਮ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਸ, ਸਿੱਖਾਂ ਦੀ ਪਛਾਣ ਦਾ ਅਹਿਮ ਹਿੱਸਾ ਹਨ ਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਸਾਜਣ ਸਮੇਂ ਕੇਸਾਂ ਨੂੰ ਕਕਾਰਾਂ ਵਿਚ ਮਾਨਤਾ ਦਿੱਤੀ ਹੈ।ਪੂਰੀ ਦੁਨੀਆਂ ਅੰਦਰ ਸਿੱਖ ਸਰੂਪ ਬਾਰੇ ਭੁਲੇਖਾ ਨਹੀਂ ਹੋਣਾ ਚਾਹੀਦਾ। ਸਿੱਖਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਵੇਖਿਆ ਜਾਣਾ ਬੇਹੱਦ ਦੁੱਖਦਾਈ ਹੈ। ਤਾਜ਼ਾ ਘਟਨਾ ਵਿਚ ਯੂਕੇ ਦੇ ਸਕੂਲ ਅੰਦਰ ਸਿੱਖ ਬੱਚੇ ਦੇ ਜਬਰੀ ਕੇਸ ਕੱਟ ਕਰ ਕੇ ਵੱਡਾ ਗੁਨਾਹ ਕੀਤਾ ਗਿਆ ਹੈ, ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਮਗਰੋਂ ਸਬੰਧਤ ਵਿਅਕਤੀ ਵਿਰੁੱਧ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਕੇਂਦਰੀ ਵਿਦੇਸ਼ ਮੰਤਰੀ ਅਤੇ ਦਿੱਲੀ ਸਥਿਤ ਯੂਕੇ ਦੇ ਹਾਈ ਕਮਿਸ਼ਨਰ ਨੂੰ ਚਿੱਠੀ ਲਿਖੇਗੀ।

- Advertisement -spot_img

More articles

- Advertisement -spot_img

Latest article