ਮਾਸਟਰ ਅਥਲੀਟ ਮਾਨ ਕੌਰ ਦੇ ਬੇਟੇ ਗੁਰਦੇਵ ਸਿੰਘ ਬੋਲੇ – ਮਾਂ ਦੇ ਇਲਾਜ ਲਈ ਸਰਕਾਰ ਨੇ ਨਹੀਂ ਕੀਤੀ ਮਦਦ

95

ਚੰਡੀਗੜ੍ਹ, 6 ਜੁਲਾਈ (ਬੁਲੰਦ ਆਵਾਜ ਬਿਊਰੋ) – ਅੰਤਰਰਾਸ਼ਟਰੀ ਮਾਸਟਰ ਅਥਲੀਟ 105 ਸਾਲਾ ਮਾਨ ਕੌਰ ਦੀ ਤਬੀਅਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਹ ਪੀਜੀਆਈ ਚੰਡੀਗੜ੍ਹ ’ਚ ਇਲਾਜ ਅਧੀਨ ਹੈ। ਉਨ੍ਹਾਂ ਦੇ ਬੇਟੇ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਂ ਦੇ ਇਲਾਜ ਲਈ ਉਨ੍ਹਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਸੀ, ਪਰ ਕਿਸੇ ਨੇ ਮਦਦ ਤਾਂ ਦੂਰ ਭਰੋਸਾ ਤਕ ਨਹੀਂ ਦਿੱਤਾ। ਮਾਨ ਕੌਰ ਸਾਲਾਂ ਤੋਂ ਲੋਕਾਂ ਨੂੰ ਫਿਟਨੈੱਸ ਪ੍ਰਤੀ ਜਾਗਰੂਕ ਕਰ ਰਹੀ ਸੀ। ਬਾਵਜੂਦ ਇਸਦੇ ਸਰਕਾਰ ਦਾ ਰਵੱਈਆ ਬੇਹੱਦ ਉਦਾਸੀਨ ਰਿਹਾ ਹੈ। ਦੱਸ ਦੇਈਏ ਕਿ ਮਾਨ ਕੌਰ ਗਾਲ ਬਲੈਡਰ ਕੈਂਸਰ ਨਾਲ ਜੂਝ ਰਹੀ ਹੈ। ਹਾਲੇ ਪੀਜੀਆਈ ’ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਪਰ ਉਮਰ ਜ਼ਿਆਦਾ ਹੋਣ ਕਾਰਨ ਡਾਕਟਰ ਉਨ੍ਹਾਂ ਨੂੰ ਕੀਮੋ ਥੈਰੇਪੀ ਨਹੀਂ ਦੇ ਪਾ ਰਹੇ ਹਨ। ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦਾ ਇਲਾਜ ਨੈਚੁਰਲ ਥੈਰੇਪੀ ਨਾਲ ਕੀਤਾ ਜਾਵੇ।ਮਾਨ ਕੌਰ ਮੂਲ ਰੂਪ ਨਾਲ ਪਟਿਆਲਾ ਦੀ ਰਹਿਣ ਵਾਲੀ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਮਹਾਰਾਜਾ ਭੁਪੇਂਦਰ ਸਿੰਘ ਦੇ ਰਾਜ ਮਹਿਲ ’ਚ ਕੰਮ ਕਰ ਚੁੱਕੀ ਹੈ। ਇਸਤੋਂ ਇਲਾਵਾ ਉਨ੍ਹਾਂ ਦੇ ਪਤੀ ਹਰਿਆਣਾ ਸਰਕਾਰ ’ਚ ਕੰਮ ਕਰਦੇ ਸਨ, ਜਿਸ ਨਾਲ ਉਨ੍ਹਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ। ਬੇਟੇ ਗੁਰਦੇਵ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਦੇਸ਼ ਦੀ ਸ਼ਾਨ ਨੂੰ ਵਧਾਇਆ ਹੈ। ਅਜਿਹੇ ’ਚ ਸਰਕਾਰ ਉਨ੍ਹਾਂ ਨੂੰ ਸਨਮਾਨਯੋਗ ਪੈਨਸ਼ਨ ਦੇਵੇ, ਜਿਸ ਨਾਲ ਉਨ੍ਹਾਂ ਦਾ ਇਲਾਜ ਚੰਗੇ ਤਰੀਕੇ ਨਾਲ ਹੋ ਸਕੇ।

Italian Trulli

ਮਾਸਟਰ ਅਥਲੀਟ ਮਾਨ ਕੌਰ ਅੰਤਰਰਾਸ਼ਟਰੀ ਪੱਧਰ ’ਤੇ 35 ਮੈਡਲ ਜਿੱਤ ਚੁੱਕੀ ਹੈ। ਕੋਵਿਡ-19 ਤੋਂ ਪਹਿਲਾਂ ਤਕ ਲਗਾਤਾਰ ਮੈਡਲ ਜਿੱਤ ਕੇ ਉਹ ਤਿਰੰਗੇ ਦੀ ਸ਼ਾਨ ਵਧਾਉਂਦੀ ਰਹੀ ਹੈ। ਮਾਨ ਕੌਰ ਦੀਆਂ ਉਪਲੱਬਧੀਆਂ ਨੂੰ ਦੇਖਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਲ 2019 ’ਚ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਰਾਸ਼ਟਰਪਤੀ ਭਵਨ ’ਚ ਸਨਮਾਨ ਲੈਣ ਲਈ ਮਾਨ ਕੌਰ ਜਿਸ ਫੁਰਤੀ ਨਾਲ ਸਟੇਜ ’ਤੇ ਪਹੁੰਚੀ ਸੀ, ਉਸਨੂੰ ਦੇਖ ਕੇ ਰਾਸ਼ਟਰਪਤੀ ਵੀ ਹੈਰਾਨ ਰਹਿ ਗਏ ਸਨ। ਉਥੇ ਹੀ ਪ੍ਰਧਾਨ ਮੰਤਰੀ ਦਫਤਰ’ਤੇ ਇਕ ਮੁਲਾਕਾਤ ਦੌਰਾਨ ਪੀਐੱਮ ਮੋਦੀ ਉਨ੍ਹਾਂ ਦੇ ਅੱਗੇ ਦੋਵੇਂ ਹੱਥ ਜੋੜ ਕੇ ਖੜ੍ਹੇ ਹੋ ਗਏ ਸੀ। ਇਸ ਤੋਂ ਇਲਾਵਾ ਉਹ ਦੁਨੀਆ ਦੇ ਅਥਲੀਟਸ ਲਈ ਪ੍ਰੇਰਣਾ ਸ੍ਰੋਤ ਹੈ।