More

  ਮਿਡ-ਡੇ-ਮੀਲ ਵਰਕਰ ਯੂਨੀਅਨ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਐਲਾਨ

  ਅੰਮ੍ਰਿਤਸਰ, 23 ਮਈ (ਰਾਜੇਸ਼ ਡੈਨੀ) – ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਡ-ਡੇ-ਮੀਲ ਵਰਕਰਸ ਯੂਨੀਅਨ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਜੀ ਦੀ ਯੋਗ ਅਗੁਵਾਈ ਵਿੱਚ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਮਮਤਾ ਸ਼ਰਮਾ ਨੇ ਕਿਹਾ ਕਿ ਆਮ-ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰਾਂ ਦੀਆਂ ਉਜ਼ਰਤਾਂ 3000 ਰੁਪੈ ਤੋਂ 6000 ਰੁਪੈ ਕਰਨ ਦਾ ਵਾਅਦਾ ਕੀਤਾ ਸੀ, ਪਰ ਬੜੇ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਅੱਜ ਲਗਭਗ ਸਵਾ ਸਾਲ ਬੀਤ ਜਾਣ ਉਪਰੰਤ ਵੀ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਉਜ਼ਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਅੱਜ ਦੇ ਇਸ ਮਹਿਗਾਈ ਦੇ ਸਮੇਂ ਵਿੱਚ ਨਿਗੂਣੇ ਮਾਨ ਭੱਤੇ ਵਿੱਚ ਗੁਜ਼ਾਰਾ ਕਰਨਾ ਮੁਮਕਿਨ ਨਹੀਂ। ਜਥੇਬੰਦੀ ਦੀ ਆਗੂਆਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਰਕਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿੱਚ ਬਣਦਾ ਵਾਧਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਨੂੰ ਹੱਕਾਂ ਦੀ ਰਾਖੀ ਲਈ ਭਵਿੱਖ ਵਿੱਚ ਤਿੱਖੇ ਸੰਘਰਸ਼ਾਂ ਦਾ ਪੱਲਾ ਫੜਨਾ ਪਵੇਗਾ। ਸੰਘਰਸ਼ਾਂ ਦੇ ਪਹਿਲੇ ਪੜਾਅ ਵਿੱਚ 28 ਮਈ ਤੋਂ 01 ਜੂਨ ਤੱਕ ਕੈਬਿਨੇਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਵਿਖੇ ਰੋਸ ਧਰਨੇ ਦਿੱਤੇ ਜਾਣਗੇ ਅਤੇ ਮੰਗ ਪੱਤਰ ਸੌਂਪੇ ਜਾਣਗੇ। 01 ਜੂਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਮੰਗਪੱਤਰ ਦਿੱਤਾ ਜਾਵੇਗਾ। ਇਸ ਮੌਕੇ ਸਰਬਜੀਤ ਕੌਰ ਭੋਰਸ਼ੀ, ਕੰਵਲਜੀਤ ਕੌਰ ਲਸ਼ਕਰੀ ਨੰਗਲ, ਜਸਵਿੰਦਰ ਕੌਰ ਮਹਿਤਾ, ਪਰਮਜੀਤ ਕੌਰ ਲੇਹਰਕਾ, ਰਾਜਵਿੰਦਰ ਕੌਰ ਜੇਠੂਵਾਲ, ਪ੍ਰੇਮ ਲਤਾ ਅੰਮ੍ਰਿਤਸਰ, ਦਲਜੀਤ ਕੌਰ, ਚਰਨਜੀਤ ਕੌਰ ਅੰਮ੍ਰਿਤਸਰ, ਪਰਮਜੀਤ ਕੌਰ ਵੈਰੋਵਾਲ, ਸਰਬਜੀਤ ਕੌਰ ਲੱਧਾ ਮੁੰਡਾ ਆਦਿ ਹਾਜ਼ਿਰ ਰਹੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img