ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਰੋਨਾ ਕਾਰਨ PGI ‘ਚ ਦਾਖਲ

ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਰੋਨਾ ਕਾਰਨ PGI ‘ਚ ਦਾਖਲ

ਚੰਡੀਗੜ੍ਹ: ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਪਦਮਸ੍ਰੀ ਫਲਾਇੰਗ ਮਿਲਖਾ ਸਿੰਘ (Milkha Singh) ਨੂੰ ਵੀਰਵਾਰ ਨੂੰ ਆਚਨਕ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਨੂੰ NHE ਬਲੋਕ ਦੇ ICU ਵਿੱਚ ਦਾਖਲ ਕੀਤਾ ਗਿਆ ਸੀ।ਡਾਕਟਰਾਂ ਨੇ ਅੱਜ ਉਨ੍ਹਾਂ ਦਾ ਹਾਲਤ ਸਥਿਰ ਦੱਸੀ ਹੈ।ਤਿੰਨ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।

ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ।ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਅਤੇ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਦੱਸ ਦੇਈਏ ਕਿ ਮਿਲਖਾ ਸਿੰਘ ਨੂੰ ਇਸ ਤੋਂ ਪਹਿਲਾਂ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ।

 

Bulandh-Awaaz

Website: