ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 44 ਹੋਰ ਮਰੀਜ਼

15

ਅੰਮ੍ਰਿਤਸਰ , 21 ਅਗਸਤ :(ਰਛਪਾਲ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 44 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਅੱਜ ਜਿਲੇ ਵਿਚ 69 ਕੇਸ ਹੋਰ ਪਾਜਿਟਿਵ ਮਰੀਜ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈ ਜਿੰਨਾਂ ਵਿੱਚੋਂ ਕੁਲਦੀਪ ਸਿੰਘ ਉਮਰ 30 ਸਾਲ ਵਾਸੀ 88 ਫੁੱਟ ਰੋਡ, ਵਿਸ਼ਵਾ ਮਿੱਤਰ ਉਮਰ 67 ਸਾਲ ਵਾਸੀ ਜੰਡਿਆਲਾ ਗੁਰੂ ਅਤੇ ਸ੍ਰੀ ਮਨਜੀਤ ਕੌਰ ਉਮਰ 58 ਸਾਲ ਹੈ।

Italian Trulli

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ,ਖੰਘ,ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ 514 ਐਕਟਿਵ ਕੇਸ ਹਨ ਅਤੇ ਹੁਣ ਤੱਕ 2477 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ। ਉਨਾਂ ਕਿਹਾ ਕਿ ਇਂਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸ਼ੀ ਇਸ ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।