ਸੁਲਤਾਨ ਪੁਰ ਲੋਧੀ, 22 ਅਗਸਤ (ਰਛਪਾਲ ਸਿੰਘ) – ਸੁਲਤਾਨਪੁਰ ਲੋਧੀ ਤਹਿਸੀਲ ਦੇ ਭਰੋਆਣਾ ਸਰਕਲ ਦੇ 20 ਤੋ 22 ਪਿੰਡਾਂ ਦੀ ਝੋਨੇ ਦੀ ਫ਼ਸਲ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਪੂਰੀ ਤਰਾਂ ਤਬਾਹ ਹੋ ਗਈ ਸੀ। ਫ਼ਸਲ ਦੇ ਨਾਲ ਨਾਲ ਘਰਾਂ, ਬੋਰਾਂ ਅਤੇ ਮੋਟਰਾਂ ਦਾ ਵੱਡਾ ਨੁਕਸਾਨ ਹੋਇਆ ਸੀ। ਮੁੱਖ ਮੰਤਰੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦਿਆਂ ਪ੍ਰਭਾਵਿਤ ਕਿਸਾਨਾਂ ਨੂੰ ਇੱਕ ਮਹੀਨੇ ਦੇ ਸਮੇਂ ਵਿਚ ਯੋਗ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ।ਪਰ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਬਹੁਤੇ ਕਿਸਾਨਾਂ ਨੂੰ ਮੁਆਵਜ਼ਾ ਨਹੀ ਦਿੱਤਾ ਗਿਆ। ਅੱਜ ਕਿਸਾਨਾਂ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਰਵਾਬਸਰ ਸਾਹਿਬ ਭਰੋਆਣਾ ਵਿਖੇ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਨਾ ਮਿਲਣ ਤੇ ਵੱਡਾ ਰੋਸ ਜਤਾਇਆ ਗਿਆ।
ਮੁਆਵਜ਼ਾ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ
